ਚੰਡੀਗ੍ਹੜ (ਸਿਟੀ ਤੇਜ਼ ਖ਼ਬਰ ਬਿਊਰੋ) ਮੁੱਖ ਮੰਤਰੀ ਭਾਗਵਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਮੁਹਾਲੀ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਰੱਖਿਆ ਤੇ ਹੁਣ ਹਵਾਈ ਅੱਡੇ ਨੂੰ ਜਾਂਦੀ ਸੜਕ ’ਤੇ ਸ਼ਹੀਦ ਭਗਤ ਸਿੰਘ ਦਾ 35 ਫੁੱਟ ਉੱਚਾ ਬੁੱਤ ਵੀ 28 ਸਤੰਬਰ ਨੂੰ ਲਗਾਇਆ ਜਾਵੇਗਾ।
ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ 78ਵੇਂ ਆਜ਼ਾਦੀ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਉਪਰੰਤ ਆਪਣੇ ਸੰਬੋਧਨ ‘ਚ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਭਾਰਤੀ ਹਵਾਈ ਫ਼ੌਜ ਸਟੇਸ਼ਨ ਹਲਵਾਰਾ ‘ਚ ਬਣ ਰਹੇ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਿੰਘ ਸਰਾਭਾ ਅੰਤਰਰਾਸ਼ਟਰੀ ਹਵਾਈ ਅੱਡਾ ਰੱਖਣ ਲਈ ਭਾਰਤ ਸਰਕਾਰ ਨੂੰ ਪ੍ਰਸਤਾਵ ਭੇਜਿਆ ਹੈ।