ਜਲੰਧਰ, (ਸਿਟੀ ਤੇਜ਼ ਖ਼ਬਰ ਬਿਊਰੋ) ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸੰਯੁਕਤ ਮੁੱਖ ਚੋਣ ਅਫ਼ਸਰ-ਕਮ-ਈ.ਵੀ.ਐਮ. ਨੋਡਲ ਅਫ਼ਸਰ, ਪੰਜਾਬ ਸਕੱਤਰ ਸਿੰਘ ਬੱਲ ਵੱਲੋਂ ਸ਼ੁੱਕਰਵਾਰ ਨੂੰ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਵੋਟਿੰਗ ਮਸ਼ੀਨਾਂ ਦੇ ਵੇਅਰਹਾਊਸ ਦਾ ਨਿਰੀਖਣ ਕੀਤਾ ਗਿਆ। ਆਪਣੇ ਦੌਰੇ ਦੌਰਾਨ ਸੰਯੁਕਤ ਸੀ.ਈ.ਓ. ਨੇ ਵੇਅਰਹਾਊਸ ਵਿੱਚ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਦੇ ਰੱਖ-ਰਖਾਵ ਦਾ ਜਾਇਜ਼ਾ ਲਿਆ ਅਤੇ ਵੇਅਰਹਾਊਸ ਦੀ ਲਾਗ ਬੁੱਕ ਚੈੱਕ ਕਰਨ ਤੋਂ ਇਲਾਵਾ ਸਟਾਕ ਰਜਿਸਟਰ ਦੀ ਵੀ ਜਾਂਚ ਕੀਤੀ। ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਵੋਟਿੰਗ ਮਸ਼ੀਨਾਂ ਦੇ ਰੱਖ-ਰਖਾਵ ਵਿੱਚ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ।
ਇਸ ਦੌਰਾਨ ਉਨ੍ਹਾਂ 15 ਸਾਲ ਦੀ ਇਕਾਨਮੀ ਲਾਈਫ਼ ਪੂਰੀ ਕਰ ਚੁੱਕੀਆਂ ਵੋਟਿੰਗ ਮਸ਼ੀਨਾਂ ਨੂੰ ਨਸ਼ਟ ਕਰਨ ਲਈ ਤਿਰੂਪਤੀ (ਆਂਧਰਾ ਪ੍ਰਦੇਸ਼) ਸਥਿਤ ਈ.ਸੀ.ਆਈ.ਐਲ.ਕੰਪਨੀ ਦੇ ਪਲਾਂਟ ਭੇਜਣ ਦੀ ਪ੍ਰਕਿਰਿਆ ਦਾ ਵੀ ਜਾਇਜ਼ਾ ਲਿਆ। ਜ਼ਿਕਰਯੋਗ ਹੈ ਕਿ ਜ਼ਿਲ੍ਹਾ ਜਲੰਧਰ ਰਾਹੀਂ 11 ਜ਼ਿਲ੍ਹਿਆਂ ਦੀਆਂ ਵੋਟਿੰਗ ਮਸ਼ੀਨਾਂ ਤਿਰੂਪਤੀ ਭੇਜੀਆਂ ਜਾ ਰਹੀਆਂ ਹਨ। ਇਸ ਤੋਂ ਪਹਿਲਾਂ ਐਸ.ਡੀ.ਐਮ. ਜਲੰਧਰ-1 ਜੈ ਇੰਦਰ ਸਿੰਘ ਵੱਲੋਂ ਸੰਯੁਕਤ ਸੀ.ਈ.ਓ. ਦਾ ਵੇਅਰਹਾਊਸ ਪਹੁੰਚਣ ’ਤੇ ਸਵਾਗਤ ਕੀਤਾ ਗਿਆ। ਇਸ ਮੌਕੇ ਚੋਣ ਤਹਿਸੀਲਦਾਰ ਬਰਜਿੰਦਰ ਸਿੰਘ, ਚੋਣ ਕਾਨੂੰਨਗੋ ਰਾਕੇਸ਼ ਕੁਮਾਰ ਅਤੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦੇ ਵੀ ਮੌਜੂਦ ਸਨ।
ADVERTISEMENT