Close Menu
City Tez KhabarCity Tez Khabar
  • Home
  • Breaking
  • India
  • Punjab
    • Jalandhar
    • Ludhiana
    • Gurdaspur
  • Chandigarh
  • Religious
  • Sports
What's Hot

नरेंद्र मोदी ने मेहनत-लगन से करोड़ों देशवासियों का विश्वास और लाखों कार्यकर्ताओं के दिल जीते : अशोक सरीन हिक्की।

राकेश राठौर ने नवनियुक्त मंडल अध्यक्षों को दी बधाई, संगठन को और मजबूत करने का जताया विश्वास।

ਸ੍ਰੀਮਦ ਭਾਗਵਤ ਹਫ਼ਤਾ ਕਥਾ ਦੇ ਚੌਥੇ ਦਿਨ ਸ੍ਰੀ ਕ੍ਰਿਸ਼ਨ ਜਨਮ ਤੇ ਨੰਦੋਤਸਵ ਧੂਮਧਾਮ ਨਾਲ ਮਨਾਇਆ।

Facebook YouTube WhatsApp Telegram
City Tez KhabarCity Tez Khabar
  • Home
  • Breaking
  • India
  • Punjab
    • Jalandhar
    • Ludhiana
    • Gurdaspur
  • Chandigarh
  • Religious
  • Sports
City Tez KhabarCity Tez Khabar
Home»India»70ਵੀਆਂ ਪੰਜਾਬ ਸਕੂਲ ਖੇਡਾਂ, ਜ਼ਿਲ੍ਹਾ ਪੱਧਰੀ ਤਿੰਨ ਰੋਜ਼ਾ ਐਥਲੈਟਿਕਸ ਟੂਰਨਾਮੈਂਟ ਦਾ ਸ਼ਾਨਦਾਰ ਆਗਾਜ਼।
India

70ਵੀਆਂ ਪੰਜਾਬ ਸਕੂਲ ਖੇਡਾਂ, ਜ਼ਿਲ੍ਹਾ ਪੱਧਰੀ ਤਿੰਨ ਰੋਜ਼ਾ ਐਥਲੈਟਿਕਸ ਟੂਰਨਾਮੈਂਟ ਦਾ ਸ਼ਾਨਦਾਰ ਆਗਾਜ਼।

ਅੰਡਰ-14, ਅੰਡਰ-17 ਅਤੇ ਅੰਡਰ-19 ਵਰਗਾਂ ਦੇ ਖਿਡਾਰੀਆਂ ਨੇ ਦਿਖਾਇਆ ਜੋਸ਼ ਅਤੇ ਖੇਡ ਪ੍ਰਤਿਭਾ
City Tez KhabarBy City Tez KhabarOctober 7, 2026
Share Facebook Twitter Telegram WhatsApp Copy Link
Follow Us
Google News Flipboard
70ਵੀਆਂ ਪੰਜਾਬ ਸਕੂਲ ਖੇਡਾਂ, ਜ਼ਿਲ੍ਹਾ ਪੱਧਰੀ ਤਿੰਨ ਰੋਜ਼ਾ ਐਥਲੈਟਿਕਸ ਟੂਰਨਾਮੈਂਟ ਦਾ ਸ਼ਾਨਦਾਰ ਆਗਾਜ਼।
Share
Facebook Twitter LinkedIn Pinterest Email Copy Link

ਜਲੰਧਰ  (ਸਿਟੀ ਤੇਜ਼ ਖ਼ਬਰ ਬਿਊਰੋ)   ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਧੀਨ 70ਵੀਆਂ ਪੰਜਾਬ ਸਕੂਲ ਖੇਡਾਂ ਤਹਿਤ ਜ਼ਿਲ੍ਹਾ ਪੱਧਰੀ ਤਿੰਨ ਰੋਜ਼ਾ ਐਥਲੈਟਿਕਸ ਟੂਰਨਾਮੈਂਟ ਦਾ ਅੱਜ ਸਰਕਾਰੀ ਸਪੋਰਟਸ ਸਕੂਲ, ਜਲੰਧਰ ਵਿਖੇ ਸ਼ਾਨਦਾਰ ਆਗਾਜ਼ ਹੋਇਆ। ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਅਮਨਦੀਪ ਕੌਂਡਲ, ਅੰਤਰ-ਰਾਸ਼ਟਰੀ ਜੂਡੋ ਰੈਫ਼ਰੀ ਸੁਰਿੰਦਰ ਕੁਮਾਰ ਅਤੇ ਜ਼ਿਲ੍ਹਾ ਟੂਰਨਾਮੈਂਟ ਕਮੇਟੀ ਦੇ ਜਨਰਲ ਸਕੱਤਰ ਬਲਜੀਤ ਸਿੰਘ ਢਿੱਲੋਂ ਦੀ ਦੇਖ-ਰੇਖ ਹੇਠ ਕਰਵਾਏ ਜਾ ਰਹੇ ਇਸ ਟੂਰਨਾਮੈਂਟ ਵਿੱਚ ਅੰਡਰ-14, ਅੰਡਰ-17 ਅਤੇ ਅੰਡਰ-19 ਵਰਗਾਂ ਦੇ ਲੜਕੇ ਅਤੇ ਲੜਕੀਆਂ ਵੱਲੋਂ ਵੱਖ-ਵੱਖ ਐਥਲੈਟਿਕਸ ਮੁਕਾਬਲਿਆਂ ਵਿੱਚ ਭਾਗ ਲਿਆ ਜਾ ਰਿਹਾ ਹੈ। 70ਵੀਆਂ ਪੰਜਾਬ ਸਕੂਲ ਖੇਡਾਂ, ਜ਼ਿਲ੍ਹਾ ਪੱਧਰੀ ਤਿੰਨ ਰੋਜ਼ਾ ਐਥਲੈਟਿਕਸ ਟੂਰਨਾਮੈਂਟ ਦਾ ਸ਼ਾਨਦਾਰ ਆਗਾਜ਼।

ਟੂਰਨਾਮੈਂਟ ਦਾ ਉਦਘਾਟਨ ਮੁੱਖ ਮਹਿਮਾਨ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਨੈਸ਼ਨਲ ਅਵਾਰਡੀ ਡਾ. ਗੁਰਿੰਦਰਜੀਤ ਕੌਰ ਵੱਲੋਂ ਕੀਤਾ ਗਿਆ, ਜਦਕਿ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਸਟੇਟ ਅਵਾਰਡੀ ਰਾਜੀਵ ਜੋਸ਼ੀ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਮੁੱਖ ਮਹਿਮਾਨ ਡਾ. ਗੁਰਿੰਦਰਜੀਤ ਕੌਰ ਅਤੇ ਵਿਸ਼ੇਸ਼ ਮਹਿਮਾਨ ਰਾਜੀਵ ਜੋਸ਼ੀ ਨੇ ਖਿਡਾਰੀਆਂ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਨੂੰ ਖੇਡ ਭਾਵਨਾ, ਅਨੁਸ਼ਾਸਨ ਅਤੇ ਪੂਰੇ ਜੋਸ਼ ਨਾਲ ਮੁਕਾਬਲਿਆਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ।

ਇਸ ਮੌਕੇ ਲੈਕਚਰਾਰ ਸੁਰਿੰਦਰ ਕੁਮਾਰ ਨੇ ਕਿਹਾ ਕਿ ਸਕੂਲੀ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਨੇ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਦਾ ਬਿਹਤਰੀਨ ਪ੍ਰਦਰਸ਼ਨ ਕਰਦੇ ਹੋਏ ਜ਼ਿਲ੍ਹੇ ਅਤੇ ਪੰਜਾਬ ਦਾ ਨਾਮ ਰੌਸ਼ਨ ਕਰਨ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਪ੍ਰਿੰਸੀਪਲ ਸੁਖਦੇਵ ਲਾਲ ਬੱਬਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਟੂਰਨਾਮੈਂਟ ਦੌਰਾਨ ਅੰਡਰ-14, ਅੰਡਰ-17 ਅਤੇ ਅੰਡਰ-19 ਵਰਗਾਂ ਵਿੱਚ ਵੱਖ-ਵੱਖ ਦੌੜਾਂ, ਲੰਬੀ ਛਾਲ, ਉੱਚੀ ਛਾਲ, ਗੋਲਾ ਸੁੱਟਣ, ਡਿਸਕਸ ਥ੍ਰੋ, ਜੈਵਲਿਨ ਥ੍ਰੋ ਅਤੇ ਰਿਲੇਅ ਦੌੜ ਸਮੇਤ ਵੱਖ-ਵੱਖ ਐਥਲੈਟਿਕਸ ਮੁਕਾਬਲੇ ਕਰਵਾਏ ਜਾ ਰਹੇ ਹਨ। ਪਹਿਲੇ ਦਿਨ ਖਿਡਾਰੀਆਂ ਵੱਲੋਂ ਪੂਰੇ ਉਤਸ਼ਾਹ ਅਤੇ ਖੇਡ ਭਾਵਨਾ ਨਾਲ ਮੁਕਾਬਲਿਆਂ ਵਿੱਚ ਹਿੱਸਾ ਲਿਆ ਗਿਆ।
ਅੱਜ ਦੇ 300 ਮੀਟਰ (ਅੰਡਰ 17) ਲੜਕੀਆਂ ਦੇ ਮੁਕਾਬਲੇ ਵਿੱਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਭੋਗਪੁਰ ਦੀ ਪ੍ਰਾਚੀ ਕੁਮਾਰੀ ਨੇ ਪਹਿਲਾ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਭੋਗਪੁਰ ਦੀ ਸਵੀਟੀ ਨੇ ਦੂਸਰਾ ਅਤੇ ਆਰਮੀ ਪਬਲਿਕ ਸਕੂਲ ਦੀ ਅੰਸ਼ਿਕਾ ਨੇ ਤੀਜਾ ਸਥਾਨ ਹਾਸਿਲ ਕੀਤਾ। 100 ਮੀਟਰ (ਲੜਕੀਆਂ) ਅੰਡਰ-17 ਦੇ ਮੁਕਾਬਲਿਆਂ ਵਿੱਚ ਅਮਰਦੀਪ ਪਬਲਿਕ ਸਕੂਲ ਦੀ ਮਨਜੋਤ ਕੌਰ ਨੇ ਪਹਿਲਾ, ਸੇਠ ਹੁਕਮ ਚੰਦ ਪਬਲਿਕ ਸਕੂਲ ਦੀ ਹਰਨੂਰ ਨੇ ਦੂਸਰਾ ਅਤੇ ਕੈਂਬਰਿਜ ਇੰਨੋਵੇਟਿਵ ਸਕੂਲ ਦੀ ਅਵਨੀਤ ਕੌਰ ਨੇ ਤੀਜਾ ਸਥਾਨ ਹਾਸਿਲ ਕੀਤਾ। ਅੰਡਰ-19 (ਲੜਕੀਆਂ) ਲੰਬੀ ਛਲਾਂਗ ਮੁਕਾਬਲੇ ਵਿੱਚ ਐਚ.ਐਮ.ਵੀ ਕਾਲਜੀਏਟ ਸਕੂਲ ਦੀ ਅਨਮੋਲਪ੍ਰੀਤ ਕੌਰ ਨੇ ਪਹਿਲਾ, ਸਰਕਾਰੀ ਹਾਈ ਸਕੂਲ ਨੁੱਸੀ ਦੀ ਖੁਸ਼ੀ ਕੁਮਾਰੀ ਨੇ ਦੂਸਰਾ ਅਤੇ ਗੁਰੂ ਅਰਜਨ ਦੇਵ ਪਬਲਿਕ ਸਕੂਲ ਦੀ ਜਸਪ੍ਰੀਤ ਕੌਰ ਨੇ ਤੀਸਰਾ ਸਥਾਨ ਹਾਸਿਲ ਕੀਤਾ।

ਲੜਕਿਆਂ ਦੇ 3000 ਮੀਟਰ (ਅੰਡਰ-19) ਮੁਕਾਬਲਿਆਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੱਧੇਵਾਲੀ ਦੇ ਆਯੂਸ਼ ਨੇ ਪਹਿਲਾ, ਯੂਨਾਈਟਿਡ ਕ੍ਰਿਸ਼ਚਨ ਸਕੂਲ ਸੂਰਾਨੁੱਸੀ ਦੇ ਕਿਸ਼ਨ ਕੁਮਾਰ ਨੇ ਦੂਸਰਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਪੂਰ ਪਿੰਡ ਦੇ ਲਵਜੋਤ ਨੇ ਤੀਸਰਾ ਸਥਾਨ ਹਾਸਿਲ ਕੀਤਾ। ਇਸੇ ਤਰ੍ਹਾਂ (ਅੰਡਰ-14) 400 ਮੀਟਰ ਦੌੜ ਵਿੱਚ ਆਰਮੀ ਪਬਲਿਕ ਸਕੂਲ ਦੇ ਆਯੂਸ਼ ਰਾਜ ਨੇ ਪਹਿਲਾ, ਸਰਕਾਰੀ ਹਾਈ ਸਕੂਲ ਬਸਤੀ ਬਾਵਾ ਖੇਲ ਦੇ ਮਨਮੀਤ ਸਿੰਘ ਨੇ ਦੂਸਰਾ ਅਤੇ ਖਾਲਸਾ ਸਕੂਲ ਅਲਾਵਲਪੁਰ ਦੇ ਸੂਰਜ ਕੁਮਾਰ ਨੇ ਤੀਸਰਾ ਸਥਾਨ ਹਾਸਲ ਕੀਤਾ।

ਜ਼ਿਲ੍ਹਾ ਟੂਰਨਾਮੈਂਟ ਕਮੇਟੀ ਵੱਲੋਂ ਖਿਡਾਰੀਆਂ, ਕੋਚਾਂ, ਰੈਫਰੀ ਸਾਹਿਬਾਨ ਅਤੇ ਅਧਿਕਾਰੀਆਂ ਲਈ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ। ਟੂਰਨਾਮੈਂਟ ਦੇ ਅਗਲੇ ਦੋ ਦਿਨ ਵੀ ਵੱਖ-ਵੱਖ ਉਮਰ ਵਰਗਾਂ ਦੇ ਮੁਕਾਬਲੇ ਜਾਰੀ ਰਹਿਣਗੇ ਅਤੇ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਦੀ ਚੋਣ ਅਗਲੇ ਪੱਧਰ ਦੇ ਮੁਕਾਬਲਿਆਂ ਲਈ ਕੀਤੀ ਜਾਵੇਗੀ।

ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀ, ਕੋਚ, ਅਧਿਆਪਕ ਅਤੇ ਖੇਡ ਅਧਿਕਾਰੀ ਹਾਜ਼ਰ ਸਨ।

jalandhar jalandharlatest jalandharlocalnews
Follow on WhatsApp Follow on Telegram
Share. Facebook Twitter Email Telegram WhatsApp Copy Link
Previous Articleश्रीमद् भागवत कथा के शुभारंभ से पहले निकली भव्य कलश यात्रा।
Next Article नितिन कोहली ने दिल्ली में एशियन चैंपियंस ट्रॉफी की तैयारियों को लेकर बैठक में लिया हिस्सा, भारत की ऐतिहासिक एशियन गेम्स डबल गोल्ड जीत का मनाया जश्न।

RELATED NEWS

नरेंद्र मोदी ने मेहनत-लगन से करोड़ों देशवासियों का विश्वास और लाखों कार्यकर्ताओं के दिल जीते : अशोक सरीन हिक्की।

October 7, 2026

राकेश राठौर ने नवनियुक्त मंडल अध्यक्षों को दी बधाई, संगठन को और मजबूत करने का जताया विश्वास।

October 7, 2026

ਸ੍ਰੀਮਦ ਭਾਗਵਤ ਹਫ਼ਤਾ ਕਥਾ ਦੇ ਚੌਥੇ ਦਿਨ ਸ੍ਰੀ ਕ੍ਰਿਸ਼ਨ ਜਨਮ ਤੇ ਨੰਦੋਤਸਵ ਧੂਮਧਾਮ ਨਾਲ ਮਨਾਇਆ।

October 7, 2026

नितिन कोहली ने दिल्ली में एशियन चैंपियंस ट्रॉफी की तैयारियों को लेकर बैठक में लिया हिस्सा, भारत की ऐतिहासिक एशियन गेम्स डबल गोल्ड जीत का मनाया जश्न।

October 7, 2026

श्रीमद् भागवत कथा के शुभारंभ से पहले निकली भव्य कलश यात्रा।

October 2, 2026

वज्र कोर द्वारा डोडा-किश्तवाड़ के छात्रों के लिए एक राष्ट्रीय एकता यात्रा का आयोजन।

October 1, 2026
Add A Comment
Leave A Reply Cancel Reply

Latest Posts

नरेंद्र मोदी ने मेहनत-लगन से करोड़ों देशवासियों का विश्वास और लाखों कार्यकर्ताओं के दिल जीते : अशोक सरीन हिक्की।

राकेश राठौर ने नवनियुक्त मंडल अध्यक्षों को दी बधाई, संगठन को और मजबूत करने का जताया विश्वास।

ਸ੍ਰੀਮਦ ਭਾਗਵਤ ਹਫ਼ਤਾ ਕਥਾ ਦੇ ਚੌਥੇ ਦਿਨ ਸ੍ਰੀ ਕ੍ਰਿਸ਼ਨ ਜਨਮ ਤੇ ਨੰਦੋਤਸਵ ਧੂਮਧਾਮ ਨਾਲ ਮਨਾਇਆ।

नितिन कोहली ने दिल्ली में एशियन चैंपियंस ट्रॉफी की तैयारियों को लेकर बैठक में लिया हिस्सा, भारत की ऐतिहासिक एशियन गेम्स डबल गोल्ड जीत का मनाया जश्न।

Trending Posts
City Tez Khabar
Facebook X (Twitter) Instagram WhatsApp YouTube Telegram RSS
© 2026 City Tez Khabar. Designed by iTree Network Solutions.
  • About Us
  • Terms of Use
  • Privacy Policy
  • Disclaimer
  • Editorial Grievance Policy
  • Contact Us

Type above and press Enter to search. Press Esc to cancel.