ਜਲੰਧਰ (ਸਿਟੀ ਤੇਜ਼ ਖ਼ਬਰ ਬਿਊਰੋ) ਕਮਿਸ਼ਨਰੇਟ ਪੁਲਿਸ ਨੇ ਵੱਡੀ ਸਫਲਤਾ ਹਾਸਲ ਕਰਦੇ ਹੋਏ ਮੁਕਾਬਲੇ ਤੋਂ ਬਾਅਦ ਲੰਡਾ ਗਰੁੱਪ ਦੇ 2 ਗੈਂਗਸਟਰਾਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਡੀਜੀਪੀ ਗੌਰਵ ਯਾਦਵ ਨੇ ਆਪਣੇ ਟਵਿੱਟਰ ਅਕਾਊਂਟ ‘ਤੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਹੈ ਕਿ ਗੈਂਗਸਟਰਾਂ ਤੇ ਪੁਲਿਸ ਮੁਲਾਜ਼ਮਾਂ ਵਿਚਾਲੇ ਹੋਏ ਇਸ ਮੁਕਾਬਲੇ ਦੌਰਾਨ ਦੋਵਾਂ ਪਾਸਿਆਂ ਤੋਂ 50 ਦੇ ਕਰੀਬ ਗੋਲੀਆਂ ਹਨ। ਉਨ੍ਹਾਂ ਇਹ ਵੀ ਦੱਸਿਆ ਹੈ ਕਿ ਦੋਪਾਸੜ ਗੋਲੀਬਾਰੀ ਦੌਰਾਨ 2 ਪੁਲਿਸ ਮੁਲਾਜ਼ਮ ਤੇ 2 ਗੈਂਗਸਟਰ ਜ਼ਖ਼ਮੀ ਹੋਏ ਹਨ। ਕਾਬੂ ਕੀਤੇ ਗਏ ਦੋਵੇਂ ਗੈਂਗਸਟਰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਜਬਰੀ ਵਸੂਲੀ ਅਤੇ ਹੋਰ ਕਈ ਅਪਰਾਧਿਕ ਗਤੀਵਿਧੀਆਂ ਸਮੇਤ ਕਈ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਸਨ। ਗੈਂਗਸਟਰਾਂ ਕੋਲੋਂ ਪੁਲਿਸ ਨੇ 7 ਹਥਿਆਰ ਤੇ ਗੋਲੀ ਸਿੱਕਾ ਬਰਾਮਦ ਕੀਤਾ ਗਿਆ ਹੈ। ਜ਼ਖ਼ਮੀ ਪੁਲਿਸ ਮੁਲਾਜ਼ਮਾਂ ਤੇ ਗੈਂਗਸਟਰਾਂ ਨੂੰ ਇਲਾਜ ਲਈ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ।