ਚੰਡੀਗੜ੍ਹ (ਸਿਟੀ ਤੇਜ਼ ਖ਼ਬਰ ਬਿਊਰੋ) ਪੰਜਾਬ ’ਚ ਪੰਜ ਨਗਰ ਨਿਗਮਾਂ ਤੇ 42 ਨਗਰ ਕੌਂਸਲਾਂ ਦੀਆਂ ਚੋਣਾਂ ਦਾ ਨੋਟੀਫਿਕੇਸ਼ਨ 25 ਨਵੰਬਰ ਤੱਕ ਕਰ ਦਿੱਤਾ ਜਾਏਗਾ। ਪੰਜਾਬ ਸਰਕਾਰ ਨੇ ਹਾਈ ਕੋਰਟ ’ਚ ਹੁਕਮ ਅਦੂਲੀ ਨੋਟਿਸ ’ਤੇ ਆਪਣੇ ਜਵਾਬ ’ਚ ਦਿੱਤੀ ਹੈ। ਯਾਦ ਰਹੇ ਕਿ ਹਾਈ ਕੋਰਟ ਵਲੋਂ ਨਗਰ ਨਿਗਮਾਂ ਤੇ ਨਗਰ ਕੌਂਸਲਾਂ ਦੀਆਂ ਪੈਂਡਿੰਗ ਚੋਣਾਂ ਤੁਰੰਤ ਕਰਵਾਉਣ ਦੇ ਆਦੇਸ਼ ਦੇ ਖ਼ਿਲਾਫ਼ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ। 11 ਨਵੰਬਰ ਨੂੰ ਸੁਪਰੀਮ ਕੋਰਟ ’ਚ ਇਸ ਮਾਮਲੇ ਦੀ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਆਦੇਸ਼ ਦਿੱਤਾ ਸੀ ਕਿ ਉਹ ਦੋ ਹਫ਼ਤਿਆਂ ਦੇ ਅੰਦਰ ਇਨ੍ਹਾਂ ਚੋਣਾਂ ਦਾ ਨੋਟੀਫਿਕੇਸ਼ਨ ਜਾਰੀ ਕਰੇ। ਸੁਪਰੀਮ ਕੋਰਟ ਵਲੋਂ ਦਿੱਤੀ ਗਈ ਸਮਾਂ ਹੱਦ 25 ਨਵੰਬਰ ਨੂੰ ਖ਼ਤਮ ਹੋ ਜਾਏਗੀ।
ADVERTISEMENT