Close Menu
City Tez KhabarCity Tez Khabar
  • Home
  • Breaking
  • India
  • Punjab
    • Jalandhar
    • Ludhiana
    • Gurdaspur
  • Chandigarh
  • Religious
  • Sports
What's Hot

नरेंद्र मोदी ने मेहनत-लगन से करोड़ों देशवासियों का विश्वास और लाखों कार्यकर्ताओं के दिल जीते : अशोक सरीन हिक्की।

राकेश राठौर ने नवनियुक्त मंडल अध्यक्षों को दी बधाई, संगठन को और मजबूत करने का जताया विश्वास।

ਸ੍ਰੀਮਦ ਭਾਗਵਤ ਹਫ਼ਤਾ ਕਥਾ ਦੇ ਚੌਥੇ ਦਿਨ ਸ੍ਰੀ ਕ੍ਰਿਸ਼ਨ ਜਨਮ ਤੇ ਨੰਦੋਤਸਵ ਧੂਮਧਾਮ ਨਾਲ ਮਨਾਇਆ।

Facebook YouTube WhatsApp Telegram
City Tez KhabarCity Tez Khabar
  • Home
  • Breaking
  • India
  • Punjab
    • Jalandhar
    • Ludhiana
    • Gurdaspur
  • Chandigarh
  • Religious
  • Sports
City Tez KhabarCity Tez Khabar
Home»Breaking»ਡਵੀਜ਼ਨਲ ਕਮਿਸ਼ਨਰ ਨੇ ਬਜ਼ੁਰਗਾਂ ਤੇ ਦਿਵਿਆਂਗਜਨ ਨਾਲ ਸਾਂਝੀਆਂ ਕੀਤੀਆਂ ਦਿਵਾਲੀ ਦੀਆਂ ਖੁਸ਼ੀਆਂ।
Breaking

ਡਵੀਜ਼ਨਲ ਕਮਿਸ਼ਨਰ ਨੇ ਬਜ਼ੁਰਗਾਂ ਤੇ ਦਿਵਿਆਂਗਜਨ ਨਾਲ ਸਾਂਝੀਆਂ ਕੀਤੀਆਂ ਦਿਵਾਲੀ ਦੀਆਂ ਖੁਸ਼ੀਆਂ।

City Tez KhabarBy City Tez KhabarNovember 2, 2024
Share Facebook Twitter Telegram WhatsApp Copy Link
Follow Us
Google News Flipboard
ਡਵੀਜ਼ਨਲ ਕਮਿਸ਼ਨਰ ਨੇ ਬਜ਼ੁਰਗਾਂ ਤੇ ਦਿਵਿਆਂਗਜਨ ਨਾਲ ਸਾਂਝੀਆਂ ਕੀਤੀਆਂ ਦਿਵਾਲੀ ਦੀਆਂ ਖੁਸ਼ੀਆਂ।
Share
Facebook Twitter LinkedIn Pinterest Email Copy Link
ਪ੍ਰਸ਼ਾਸਨ ਵੱਲੋਂ ਅਪਾਹਜ ਆਸ਼ਰਮ ਨੂੰ ਹਰ ਸੰਭਵ ਸਹਿਯੋਗ ਦਾ ਦਿੱਤਾ ਭਰੋਸਾ
ਜਲੰਧਰ (ਸਿਟੀ ਤੇਜ਼ ਖ਼ਬਰ ਬਿਊਰੋ)  ਡਵੀਜ਼ਨਲ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਨੇ ਅੱਜ ਸਥਾਨਕ ਅਪਾਹਜ ਆਸ਼ਰਮ ਵਿਖੇ ਬਜ਼ੁਰਗਾਂ ਅਤੇ ਦਿਵਿਆਂਗਜਨ ਨਾਲ ਦਿਵਾਲੀ ਦੇ ਤਿਉਹਾਰ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ। ਇਸ ਮੌਕੇ ਉਨ੍ਹਾਂ ਬਜ਼ੁਰਗਾਂ ਤੇ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਦਾ ਹਾਲ-ਚਾਲ ਜਾਣਿਆ ਅਤੇ ਉਨ੍ਹਾਂ ਨੂੰ ਫਲ ਵੰਡੇ।
ਸ਼੍ਰੀ ਸੱਭਰਵਾਲ ਨੇ ਇਸ ਮੌਕੇ ਬਜ਼ੁਰਗਾਂ ਤੇ ਦਿਵਿਆਂਗਜਨ ਨੂੰ ਦਿਵਾਲੀ ਦੀ ਮੁਬਾਰਕਬਾਦ ਦਿੰਦਿਆਂ ਕਾਮਨਾ ਕੀਤੀ ਕਿ ਇਹ ਤਿਉਹਾਰ ਸਭ ਦੀਆਂ ਜ਼ਿੰਦਗੀਆਂ ਵਿੱਚ ਖੁਸ਼ੀਆਂ ਅਤੇ ਰੌਸ਼ਨੀ ਲੈ ਕੇ ਆਵੇ। ਉਨ੍ਹਾਂ ਕਿਹਾ ਕਿ ਉਹ ਬਹੁਤ ਖੁਸ਼ਕਿਸਮਤ ਹਨ ਕਿ ਉਨ੍ਹਾਂ ਨੂੰ ਇਨ੍ਹਾਂ ਵਿਅਕਤੀਆਂ ਨਾਲ ਦਿਵਾਲੀ ਦਾ ਤਿਉਹਾਰ ਮਨਾਉਣ ਦਾ ਮੌਕਾ ਮਿਲਿਆ ਹੈ।ਡਵੀਜ਼ਨਲ ਕਮਿਸ਼ਨਰ ਨੇ ਬਜ਼ੁਰਗਾਂ ਤੇ ਦਿਵਿਆਂਗਜਨ ਨਾਲ ਸਾਂਝੀਆਂ ਕੀਤੀਆਂ ਦਿਵਾਲੀ ਦੀਆਂ ਖੁਸ਼ੀਆਂ।
ਇਸ ਤੋਂ ਪਹਿਲਾਂ ਆਸ਼ਰਮ ਵਿਖੇ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਡਵੀਜ਼ਨਲ ਕਮਿਸ਼ਨਰ ਨੇ ਕਿਹਾ ਕਿ ਉਨ੍ਹਾਂ ਨੂੰ ਇਥੇ ਇਹ ਦੇਖ ਕੇ ਬੜਾ ਸਕੂਨ ਮਿਲਿਆ ਹੈ ਕਿ ਬਜ਼ੁਰਗਾਂ ਅਤੇ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਨੂੰ ਪਰਿਵਾਰਕ ਮੈਂਬਰਾਂ ਵਾਂਗ ਰੱਖਿਆ ਗਿਆ ਹੈ। ਇਸ ਮੌਕੇ ਪਦਮ ਸ਼੍ਰੀ ਵਿਜੇ ਚੋਪੜਾ ਵੀ ਮੌਜੂਦ ਸਨ।
ਆਸ਼ਰਮ ਅਤੇ ਲਾਲਾ ਰਾਮ ਕਿਸ਼ੋਰ ਕਪੂਰ ਵਿਕਲਾਂਗ ਟਰੱਸਟ ਦੇ ਅਹੁਦੇਦਾਰਾਂ ਵੱਲੋਂ ਆਸ਼ਰਮ ਵਿਖੇ ਰਹਿਣ ਵਾਲੇ ਵਿਅਕਤੀਆਂ ਦੀ ਸੇਵਾ ਅਤੇ ਸਾਂਭ-ਸੰਭਾਲ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕਰਦਿਆਂ ਸ਼੍ਰੀ ਸੱਭਰਵਾਲ ਨੇ ਕਿਹਾ ਕਿ ਇਸ ਤੋਂ ਵੱਡੀ ਹੋਰ ਕੋਈ ਸੇਵਾ ਨਹੀਂ ਹੋ ਸਕਦੀ।
ਇਸ ਮੌਕੇ ਉਨ੍ਹਾਂ ਸਵ. ਪ੍ਰੋ. ਸੰਤ ਸਿੰਘ ਦੀ ਯਾਦ ਵਿੱਚ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਅਪਾਹਜ ਆਸ਼ਰਮ ਵਿਖੇ ਨਿਭਾਈ ਜਾ ਰਹੀ ਸੇਵਾ ਦੀ ਵੀ ਸ਼ਲਾਘਾ ਕੀਤੀ। ਆਸ਼ਰਮ ਤੇ ਟਰੱਸਟ ਦੇ ਅਹੁਦੇਦਾਰਾਂ ਨੂੰ ਭਵਿੱਖ ਵਿੱਚ ਵੀ ਮਨੁੱਖਤਾ ਅਤੇ ਸਮਾਜ ਭਲਾਈ ਦੇ ਕੰਮ ਹੋਰ ਵਧ-ਚੜ੍ਹ ਕੇ ਕਰਨ ਲਈ ਹੱਲਾਸ਼ੇਰੀ ਦਿੰਦਿਆਂ ਡਵੀਜ਼ਨਲ ਕਮਿਸ਼ਨਰ ਨੇ ਆਸ਼ਰਮ ਨੂੰ ਪ੍ਰਸ਼ਾਸਨ ਵੱਲੋਂ ਹਰ ਸੰਭਵ ਸਹਿਯੋਗ ਦਾ ਭਰੋਸਾ ਦਿਵਾਇਆ।
ਇਸ ਮੌਕੇ ਅਪਾਹਜ ਆਸ਼ਰਮ ਦੇ ਚੇਅਰਮੈਨ ਤਰਸੇਮ ਕਪੂਰ, ਸੁਨੀਤਾ ਕਪੂਰ, ਡਾ. ਜਗਦੀਪ ਸਿੰਘ, ਡਾ. ਗਗਨਦੀਪ ਸਿੰਘ, ਸੁਪਰਡੰਟ ਅਸ਼ੋਕ ਵਧਵਾ ਆਦਿ ਵੀ ਮੌਜੂਦ ਸਨ।
jalandhar jalandharlatest
Follow on WhatsApp Follow on Telegram
Share. Facebook Twitter Email Telegram WhatsApp Copy Link
Previous Article7 ਹਥਿਆਰ ਤਸਕਰ ਗ੍ਰਿਫ਼ਤਾਰ, 12 ਪਿਸਤੌਲ ਤੇ ਅਣਚੱਲੇ ਕਾਰਤੂਸ ਬਰਾਮਦ; ਅਮਰੀਕਾ ਬੈਠਾ ਦਿਲਪ੍ਰੀਤ ਸਿੰਘ ਚਲਾ ਰਿਹਾ ਸਾਰਾ ਨੈੱਟਵਰਕ।
Next Article तप करने से आत्मा उज्जवल बन जाती: नवजीत भारद्वाज।

RELATED NEWS

नरेंद्र मोदी ने मेहनत-लगन से करोड़ों देशवासियों का विश्वास और लाखों कार्यकर्ताओं के दिल जीते : अशोक सरीन हिक्की।

October 7, 2026

राकेश राठौर ने नवनियुक्त मंडल अध्यक्षों को दी बधाई, संगठन को और मजबूत करने का जताया विश्वास।

October 7, 2026

ਸ੍ਰੀਮਦ ਭਾਗਵਤ ਹਫ਼ਤਾ ਕਥਾ ਦੇ ਚੌਥੇ ਦਿਨ ਸ੍ਰੀ ਕ੍ਰਿਸ਼ਨ ਜਨਮ ਤੇ ਨੰਦੋਤਸਵ ਧੂਮਧਾਮ ਨਾਲ ਮਨਾਇਆ।

October 7, 2026

70ਵੀਆਂ ਪੰਜਾਬ ਸਕੂਲ ਖੇਡਾਂ, ਜ਼ਿਲ੍ਹਾ ਪੱਧਰੀ ਤਿੰਨ ਰੋਜ਼ਾ ਐਥਲੈਟਿਕਸ ਟੂਰਨਾਮੈਂਟ ਦਾ ਸ਼ਾਨਦਾਰ ਆਗਾਜ਼।

October 7, 2026

श्रीमद् भागवत कथा के शुभारंभ से पहले निकली भव्य कलश यात्रा।

October 2, 2026

वज्र कोर द्वारा डोडा-किश्तवाड़ के छात्रों के लिए एक राष्ट्रीय एकता यात्रा का आयोजन।

October 1, 2026
Add A Comment
Leave A Reply Cancel Reply

Latest Posts

नरेंद्र मोदी ने मेहनत-लगन से करोड़ों देशवासियों का विश्वास और लाखों कार्यकर्ताओं के दिल जीते : अशोक सरीन हिक्की।

राकेश राठौर ने नवनियुक्त मंडल अध्यक्षों को दी बधाई, संगठन को और मजबूत करने का जताया विश्वास।

ਸ੍ਰੀਮਦ ਭਾਗਵਤ ਹਫ਼ਤਾ ਕਥਾ ਦੇ ਚੌਥੇ ਦਿਨ ਸ੍ਰੀ ਕ੍ਰਿਸ਼ਨ ਜਨਮ ਤੇ ਨੰਦੋਤਸਵ ਧੂਮਧਾਮ ਨਾਲ ਮਨਾਇਆ।

नितिन कोहली ने दिल्ली में एशियन चैंपियंस ट्रॉफी की तैयारियों को लेकर बैठक में लिया हिस्सा, भारत की ऐतिहासिक एशियन गेम्स डबल गोल्ड जीत का मनाया जश्न।

Trending Posts
City Tez Khabar
Facebook X (Twitter) Instagram WhatsApp YouTube Telegram RSS
© 2026 City Tez Khabar. Designed by iTree Network Solutions.
  • About Us
  • Terms of Use
  • Privacy Policy
  • Disclaimer
  • Editorial Grievance Policy
  • Contact Us

Type above and press Enter to search. Press Esc to cancel.