Close Menu
City Tez KhabarCity Tez Khabar
  • Home
  • Breaking
  • India
  • Punjab
    • Jalandhar
    • Ludhiana
    • Gurdaspur
  • Chandigarh
  • Religious
  • Sports
What's Hot

नरेंद्र मोदी ने मेहनत-लगन से करोड़ों देशवासियों का विश्वास और लाखों कार्यकर्ताओं के दिल जीते : अशोक सरीन हिक्की।

राकेश राठौर ने नवनियुक्त मंडल अध्यक्षों को दी बधाई, संगठन को और मजबूत करने का जताया विश्वास।

ਸ੍ਰੀਮਦ ਭਾਗਵਤ ਹਫ਼ਤਾ ਕਥਾ ਦੇ ਚੌਥੇ ਦਿਨ ਸ੍ਰੀ ਕ੍ਰਿਸ਼ਨ ਜਨਮ ਤੇ ਨੰਦੋਤਸਵ ਧੂਮਧਾਮ ਨਾਲ ਮਨਾਇਆ।

Facebook YouTube WhatsApp Telegram
City Tez KhabarCity Tez Khabar
  • Home
  • Breaking
  • India
  • Punjab
    • Jalandhar
    • Ludhiana
    • Gurdaspur
  • Chandigarh
  • Religious
  • Sports
City Tez KhabarCity Tez Khabar
Home»Breaking»ਡਵੀਜ਼ਨਲ ਕਮਿਸ਼ਨਰ ਵੱਲੋਂ ਲੋਕਾਂ ਨੂੰ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਤੋਂ ਸੇਧ ਲੈ ਕੇ ਮਨੁੱਖਤਾ ਦੀ ਭਲਾਈ ਲਈ ਅੱਗੇ ਆਉਣ ਦਾ ਸੱਦਾ।
Breaking

ਡਵੀਜ਼ਨਲ ਕਮਿਸ਼ਨਰ ਵੱਲੋਂ ਲੋਕਾਂ ਨੂੰ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਤੋਂ ਸੇਧ ਲੈ ਕੇ ਮਨੁੱਖਤਾ ਦੀ ਭਲਾਈ ਲਈ ਅੱਗੇ ਆਉਣ ਦਾ ਸੱਦਾ।

City Tez KhabarBy City Tez KhabarOctober 18, 2024
Share Facebook Twitter Telegram WhatsApp Copy Link
Follow Us
Google News Flipboard
ਡਵੀਜ਼ਨਲ ਕਮਿਸ਼ਨਰ ਵੱਲੋਂ ਲੋਕਾਂ ਨੂੰ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਤੋਂ ਸੇਧ ਲੈ ਕੇ ਮਨੁੱਖਤਾ ਦੀ ਭਲਾਈ ਲਈ ਅੱਗੇ ਆਉਣ ਦਾ ਸੱਦਾ।
Share
Facebook Twitter LinkedIn Pinterest Email Copy Link

ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਉਤਸਵ ਸਬੰਧੀ ਵੱਖ-ਵੱਖ ਸਮਾਗਮਾਂ ’ਚ ਦੇਰ ਰਾਤ ਤੱਕ ਕੀਤੀ ਸ਼ਿਰਕਤ

ਜਲੰਧਰ, (ਸਿਟੀ ਤੇਜ਼ ਖ਼ਬਰ ਬਿਊਰੋ)  ਡਵੀਜ਼ਨਲ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਨੇ ਲੋਕਾਂ ਨੂੰ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਤੋਂ ਸੇਧ ਲੈ ਕੇ ਧਰਮ ਅਤੇ ਜਾਤ-ਪਾਤ ਤੋਂ ਉੱਪਰ ਉੱਠ ਕੇ ਮਨੁੱਖਤਾ ਦੀ ਭਲਾਈ ਲਈ ਅੱਗੇ ਆਉਣ ਦਾ ਸੱਦਾ ਦਿੱਤਾ।ਪ੍ਰਦੀਪ ਕੁਮਾਰ ਸੱਭਰਵਾਲ ਕਮਿਸ਼ਨਰ ਜਲੰਧਰ ਡਵੀਜ਼ਨ ਚੰਦਨ ਗਰੇਵਾਲ ਚੇਅਰਮੈਨ ਪੰਜਾਬ ਸਫਾਈ ਕਰਮਚਾਰੀ ਕਮਿਸ਼ਨ ਸਮੇਤ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਸਬੰਧੀ ਸ਼ਹਿਰ ਵਿੱਚ ਵੱਖ-ਵੱਖ ਸਮਾਗਮਾਂ ਵਿੱਚ ਸ਼ਿਰਕਤ ਕਰਨ ਲਈ ਪਹੁੰਚੇ ਸਨ।ਡਵੀਜ਼ਨਲ ਕਮਿਸ਼ਨਰ ਵੱਲੋਂ ਲੋਕਾਂ ਨੂੰ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਤੋਂ ਸੇਧ ਲੈ ਕੇ ਮਨੁੱਖਤਾ ਦੀ ਭਲਾਈ ਲਈ ਅੱਗੇ ਆਉਣ ਦਾ ਸੱਦਾ।
ਡਵੀਜ਼ਨਲ ਕਮਿਸ਼ਨਰ ਨੇ ਲੋਕਾਂ ਨੂੰ ਪ੍ਰਗਟ ਉਤਸਵ ਦੀ ਵਧਾਈ ਦਿੰਦਿਆਂ ਕਿਹਾ ਕਿ ਇਸ ਪਵਿੱਤਰ ਦਿਹਾੜੇ ’ਤੇ ਸਾਨੂੰ ਸਮਾਜ ਵਿੱਚ ਆਪਸੀ ਭਾਈਚਾਰੇ, ਪ੍ਰੇਮ ਅਤੇ ਸਦਭਾਵਨਾ ਨਾਲ ਰਹਿਣ ਸਮੇਤ ਮਨੁੱਖਤਾ ਦੀ ਭਲਾਈ ਦੇ ਕਾਰਜਾਂ ਲਈ ਅੱਗੇ ਆਉਣ ਦਾ ਸੰਕਲਪ ਲੈਣਾ ਚਾਹੀਦਾ ਹੈ। ਉਨ੍ਹਾਂ ਲੋਕਾਂ ਨੂੰ ਭਗਵਾਨ ਵਾਲਮੀਕਿ ਜੀ ਦੇ ਉਪਦੇਸ਼ਾਂ ਨੂੰ ਜੀਵਨ ਵਿੱਚ ਅਪਨਾਉਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਨੇ ਸਮੁੱਚੀ ਮਨੁੱਖਤਾ ਲਈ ਮਹਾਨ ਗ੍ਰੰਥ ‘ਰਾਮਾਇਣ’ ਦੀ ਰਚਨਾ ਕੀਤੀ, ਜੋ ਸਾਨੂੰ ਜੀਵਨ ਜਾਚ ਸਿਖਾਉਂਦਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਭਗਵਾਨ ਵਾਲਮੀਕਿ ਜੀ ਵੱਲੋਂ ਦਰਸਾਏ ਮਾਰਗ ’ਤੇ ਚੱਲ ਕੇ ਜਾਤ-ਪਾਤ ਰਹਿਤ ਆਦਰਸ਼ ਸਮਾਜ ਦੇ ਸੰਕਲਪ ਨੂੰ ਸਾਕਾਰ ਰੂਪ ਦੇਣ ਲਈ ਯਤਨ ਕਰਨੇ ਚਾਹੀਦੇ ਹਨ।
ਸ਼੍ਰੀ ਸੱਭਰਵਾਲ ਨੇ ਕਿਹਾ ਕਿ ਅਜਿਹੇ ਪਵਿੱਤਰ ਦਿਹਾੜੇ ਸਾਨੂੰ ਧਰਮ, ਜਾਤ-ਪਾਤ, ਰੰਗ, ਨਸਲ ਆਦਿ ਸੌੜੀਆਂ ਵਲਗਣਾਂ ਤੋਂ ਉੱਪਰ ਉੱਠ ਕੇ ਆਪਸੀ ਭਾਈਚਾਰਕ ਸਾਂਝ ਅਤੇ ਪ੍ਰੇਮ ਨਾਲ ਮਨਾਉਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ/ਦਿਹਾੜੇ ਨਾ ਸਿਰਫ਼ ਸਾਡੀਆਂ ਸਮਾਜਿਕ ਤੰਦਾਂ ਨੂੰ ਮਜ਼ਬੂਤ ਕਰਦੇ ਹਨ ਸਗੋਂ ਨੌਜਵਾਨ ਪੀੜ੍ਹੀ ਨੂੰ ਵੀ ਸੇਧ ਦੇਣ ਲਈ ਅਹਿਮ ਭੂਮਿਕਾ ਨਿਭਾਉਂਦੇ ਹਨ।
ਇਸ ਮੌਕੇ ਪੰਜਾਬ ਸਫਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਚੰਦਨ ਗਰੇਵਾਲ ਨੇ ਕਿਹਾ ਕਿ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਅਜੋਕੇ ਸਮੇਂ ਵਿੱਚ ਵੀ ਸਾਰਥਕ ਹਨ, ਜੋ ਕਿ ਕੁੱਲ ਲੋਕਾਈ ਅਤੇ ਕੁੱਲ ਸੰਸਾਰ ਨੂੰ ਸੇਧ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਸਾਨੂੰ ਆਪਸੀ ਭਾਈਚਾਰਾ ਅਤੇ ਸਦਭਾਵਨਾ ਕਾਇਮ ਰੱਖਣਾ ਸਿਖਾਉਂਦੀਆਂ ਹਨ। ਉਨ੍ਹਾਂ ਨੌਜਵਾਨ ਵਰਗ ਨੂੰ ਭਗਵਾਨ ਵਾਲਮੀਕਿ ਜੀ ਦੇ ਸਿਧਾਂਤਾ ਨੂੰ ਜੀਵਨ ਵਿੱਚ ਅਪਨਾਉਣ ਲਈ ਕਿਹਾ ਤਾਂ ਜੋ ਸਮਾਜ ਵਿੱਚ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।
ਡਵੀਜ਼ਨਲ ਕਮਿਸ਼ਨਰ ਅਤੇ ਚੇਅਰਮੈਨ ਵੱਲੋਂ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਅਲੀ ਮੁਹੱਲਾ, ਕੋਟ ਮੁਹੱਲਾ, ਮਾਈ ਹੀਰਾਂ ਗੇਟ, ਅਬਾਦਪੁਰਾ ਵਿਖੇ ਮੰਦਿਰਾਂ ਸਮੇਤ ਵੱਖ-ਵੱਖ ਥਾਵਾਂ ְ’ਤੇ ਕਰਵਾਏ ਗਏ ਸਮਾਗਮਾਂ ਵਿੱਚ ਦੇਰ ਰਾਤ ਤੱਕ ਹਾਜ਼ਰੀ ਲਵਾਈ ਗਈ, ਜਿਥੇ ਪ੍ਰਬੰਧਕਾਂ ਵੱਲੋਂ ਉਨ੍ਹਾਂ ਦਾ ਸਨਮਾਨ ਵੀ ਕੀਤਾ ਗਿਆ।

jalandhar jalandharlatest
Follow on WhatsApp Follow on Telegram
Share. Facebook Twitter Email Telegram WhatsApp Copy Link
Previous Articleਨਾਇਬ ਸਿੰਘ ਸੈਣੀ ਅੱਜ ਦੂਜੀ ਵਾਰ ਚੁੱਕਣਗੇ ਹਰਿਆਣਾ ਦੇ ਮੁੱਖ ਮੰਤਰੀ ਵਜੋਂ ਸਹੁੰ।
Next Article ਕੈਬਨਿਟ ਮੰਤਰੀ ਮਹਿੰਦਰ ਭਗਤ ਭਗਵਾਨ ਵਾਲਮੀਕਿ ਮੰਦਰ ’ਚ ਹੋਏ ਨਤਮਸਤਕ।

RELATED NEWS

नरेंद्र मोदी ने मेहनत-लगन से करोड़ों देशवासियों का विश्वास और लाखों कार्यकर्ताओं के दिल जीते : अशोक सरीन हिक्की।

October 7, 2026

राकेश राठौर ने नवनियुक्त मंडल अध्यक्षों को दी बधाई, संगठन को और मजबूत करने का जताया विश्वास।

October 7, 2026

ਸ੍ਰੀਮਦ ਭਾਗਵਤ ਹਫ਼ਤਾ ਕਥਾ ਦੇ ਚੌਥੇ ਦਿਨ ਸ੍ਰੀ ਕ੍ਰਿਸ਼ਨ ਜਨਮ ਤੇ ਨੰਦੋਤਸਵ ਧੂਮਧਾਮ ਨਾਲ ਮਨਾਇਆ।

October 7, 2026

70ਵੀਆਂ ਪੰਜਾਬ ਸਕੂਲ ਖੇਡਾਂ, ਜ਼ਿਲ੍ਹਾ ਪੱਧਰੀ ਤਿੰਨ ਰੋਜ਼ਾ ਐਥਲੈਟਿਕਸ ਟੂਰਨਾਮੈਂਟ ਦਾ ਸ਼ਾਨਦਾਰ ਆਗਾਜ਼।

October 7, 2026

श्रीमद् भागवत कथा के शुभारंभ से पहले निकली भव्य कलश यात्रा।

October 2, 2026

वज्र कोर द्वारा डोडा-किश्तवाड़ के छात्रों के लिए एक राष्ट्रीय एकता यात्रा का आयोजन।

October 1, 2026
Add A Comment
Leave A Reply Cancel Reply

Latest Posts

नरेंद्र मोदी ने मेहनत-लगन से करोड़ों देशवासियों का विश्वास और लाखों कार्यकर्ताओं के दिल जीते : अशोक सरीन हिक्की।

राकेश राठौर ने नवनियुक्त मंडल अध्यक्षों को दी बधाई, संगठन को और मजबूत करने का जताया विश्वास।

ਸ੍ਰੀਮਦ ਭਾਗਵਤ ਹਫ਼ਤਾ ਕਥਾ ਦੇ ਚੌਥੇ ਦਿਨ ਸ੍ਰੀ ਕ੍ਰਿਸ਼ਨ ਜਨਮ ਤੇ ਨੰਦੋਤਸਵ ਧੂਮਧਾਮ ਨਾਲ ਮਨਾਇਆ।

नितिन कोहली ने दिल्ली में एशियन चैंपियंस ट्रॉफी की तैयारियों को लेकर बैठक में लिया हिस्सा, भारत की ऐतिहासिक एशियन गेम्स डबल गोल्ड जीत का मनाया जश्न।

Trending Posts
City Tez Khabar
Facebook X (Twitter) Instagram WhatsApp YouTube Telegram RSS
© 2026 City Tez Khabar. Designed by iTree Network Solutions.
  • About Us
  • Terms of Use
  • Privacy Policy
  • Disclaimer
  • Editorial Grievance Policy
  • Contact Us

Type above and press Enter to search. Press Esc to cancel.