Close Menu
City Tez KhabarCity Tez Khabar
  • Home
  • Breaking
  • India
  • Punjab
    • Jalandhar
    • Ludhiana
    • Gurdaspur
  • Chandigarh
  • Religious
  • Sports
What's Hot

नरेंद्र मोदी ने मेहनत-लगन से करोड़ों देशवासियों का विश्वास और लाखों कार्यकर्ताओं के दिल जीते : अशोक सरीन हिक्की।

राकेश राठौर ने नवनियुक्त मंडल अध्यक्षों को दी बधाई, संगठन को और मजबूत करने का जताया विश्वास।

ਸ੍ਰੀਮਦ ਭਾਗਵਤ ਹਫ਼ਤਾ ਕਥਾ ਦੇ ਚੌਥੇ ਦਿਨ ਸ੍ਰੀ ਕ੍ਰਿਸ਼ਨ ਜਨਮ ਤੇ ਨੰਦੋਤਸਵ ਧੂਮਧਾਮ ਨਾਲ ਮਨਾਇਆ।

Facebook YouTube WhatsApp Telegram
City Tez KhabarCity Tez Khabar
  • Home
  • Breaking
  • India
  • Punjab
    • Jalandhar
    • Ludhiana
    • Gurdaspur
  • Chandigarh
  • Religious
  • Sports
City Tez KhabarCity Tez Khabar
Home»Breaking»ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਸਬੰਧੀ ਵਿਸ਼ੇਸ਼ ਕੈਂਪ ਸ਼ਨੀਵਾਰ ਤੇ ਐਤਵਾਰ ਨੂੰ: ਜ਼ਿਲ੍ਹਾ ਚੋਣ ਅਫ਼ਸਰ।
Breaking

ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਸਬੰਧੀ ਵਿਸ਼ੇਸ਼ ਕੈਂਪ ਸ਼ਨੀਵਾਰ ਤੇ ਐਤਵਾਰ ਨੂੰ: ਜ਼ਿਲ੍ਹਾ ਚੋਣ ਅਫ਼ਸਰ।

City Tez KhabarBy City Tez KhabarNovember 7, 2024
Share Facebook Twitter Telegram WhatsApp Copy Link
Follow Us
Google News Flipboard
ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਸਬੰਧੀ ਵਿਸ਼ੇਸ਼ ਕੈਂਪ ਸ਼ਨੀਵਾਰ ਤੇ ਐਤਵਾਰ ਨੂੰ: ਜ਼ਿਲ੍ਹਾ ਚੋਣ ਅਫ਼ਸਰ।
Share
Facebook Twitter LinkedIn Pinterest Email Copy Link
  • ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ’ਤੇ 9, 10, 23 ਤੇ 24 ਨਵੰਬਰ ਨੂੰ ਬੀ.ਐਲ.ਓਜ. ਪ੍ਰਾਪਤ ਕਰਨਗੇ ਦਾਅਵੇ ਤੇ ਇਤਰਾਜ਼, ਲੋਕਾਂ ਨੂੰ ਕੈਂਪਾਂ ਦਾ ਲਾਭ ਲੈਣ ਦੀ ਅਪੀਲ
ਜਲੰਧਰ:(ਸਿਟੀ ਤੇਜ਼ ਖ਼ਬਰ ਬਿਊਰੋ) ਭਾਰਤ ਚੋਣ ਕਮਿਸ਼ਨ ਵਲੋਂ ਯੋਗਤਾ ਮਿਤੀ 1-1-2025 ਦੇ ਆਧਾਰ ‘ਤੇ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਸਬੰਧੀ ਜਾਰੀ ਪ੍ਰੋਗਰਾਮ ਤਹਿਤ ਜ਼ਿਲ੍ਹੇ ਦੇ ਸਾਰੇ ਪੋਲਿੰਗ ਸਟੇਸ਼ਨਾਂ ’ਤੇ ਸ਼ਨੀਵਾਰ ਤੇ ਐਤਵਾਰ ਨੂੰ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ, ਜਿਥੇ ਬੀ.ਐਲ.ਓਜ਼ ਵੱਲੋਂ ਮੌਜੂਦ ਰਹਿ ਕੇ ਲੋਕਾਂ ਪਾਸੋਂ ਦਾਅਵੇ ਤੇ ਇਤਰਾਜ਼ ਪ੍ਰਾਪਤ ਕੀਤੇ ਜਾਣਗੇ।
  ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ 9 ਨਵੰਬਰ ਦਿਨ ਸ਼ਨੀਵਾਰ, 10 ਨਵੰਬਰ ਦਿਨ ਐਤਵਾਰ ਅਤੇ 23 ਨਵੰਬਰ ਸ਼ਨੀਵਾਰ ਅਤੇ 24 ਨਵੰਬਰ 2024 ਦਿਨ ਐਤਵਾਰ ਨੂੰ ਜ਼ਿਲ੍ਹੇ ਦੇ ਸਮੂਹ ਪੋਲਿੰਗ ਸਟੇਸ਼ਨਾਂ ’ਤੇ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਕੈਂਪਾਂ ਦੌਰਾਨ ਬੂਥ ਲੈਵਲ ਅਫ਼ਸਰਾਂ ਵਲੋਂ ਦਾਅਵੇ ਅਤੇ ਇਤਰਾਜ਼ਾਂ ਦੇ ਫਾਰਮ ਪ੍ਰਾਪਤ ਕੀਤੇ ਜਾਣਗੇ।ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਸਬੰਧੀ ਵਿਸ਼ੇਸ਼ ਕੈਂਪ ਸ਼ਨੀਵਾਰ ਤੇ ਐਤਵਾਰ ਨੂੰ: ਜ਼ਿਲ੍ਹਾ ਚੋਣ ਅਫ਼ਸਰ।
  ਉਨ੍ਹਾਂ ਦੱਸਿਆ ਕਿ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ 29 ਅਕਤੂਬਰ 2024 ਨੂੰ ਕੀਤੀ ਜਾ ਚੁੱਕੀ ਹੈ ਅਤੇ 28 ਨਵੰਬਰ 2024 ਤੱਕ ਵੋਟਰ ਸੂਚੀ ਵਿੱਚ ਦਰਜ ਇੰਦਰਾਜਾਂ ਪ੍ਰਤੀ ਦਾਅਵੇ ਅਤੇ ਇਤਰਾਜ਼ਾਂ  ਦੇ ਫਾਰਮ ਸਮੂਹ ਬੂਥ ਲੈਵਲ ਅਫ਼ਸਰਾਂ ਅਤੇ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਤੇ ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫ਼ਸਰ ਦੇ ਦਫ਼ਤਰ ਵਿਖੇ ਪ੍ਰਾਪਤ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਵੋਟਰ ਸੂਚੀ ਵਿੱਚ ਨਾਮ ਦਰਜ ਕਰਵਾਉਣ ਲਈ ਫਾਰਮ ਨੰਬਰ 6, ਵੋਟਰ ਸੂਚੀ ਵਿੱਚ ਨਾਮ ਤੇ ਇਤਰਾਜ਼ ਜਾਂ ਪਹਿਲਾਂ ਤੋਂ ਦਰਜ ਇੰਦਰਾਜ ਦੀ ਕਟੌਤੀ ਲਈ ਫਾਰਮ 7, ਵੋਂਟਰ ਸੂਚੀ ਵਿੱਚ ਦਰਜ ਇੰਦਰਾਜਾਂ ਦੀ ਦਰੁੱਸਤੀ ਅਤੇ ਇੰਦਰਾਜਾਂ ਦੀ ਅਦਲਾ-ਬਦਲੀ, ਪੀ.ਡਬਲਯੂ.ਡੀ. ਮਾਰਕਿੰਗ ਲਈ, ਡੁਪਲੀਕੇਟ ਵੋਟਰ ਕਾਰਡ ਲੈਣ ਲਈ ਫਾਰਮ ਨੰਬਰ 8 ਭਰਿਆ ਜਾ ਸਕਦਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਇਹ ਫਾਰਮ ਭਾਰਤ ਚੋਣ ਕਮਿਸ਼ਨ ਵਲੋਂ ਜਾਰੀ ਵੋਟਰ ਸਰਵਿਸਜ਼ ਪੋਰਟਲ https://voters.eci.gov.in/ ਤੋਂ ਆਨਲਾਈਨ ਵੀ ਭਰੇ ਜਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਭਾਰਤ ਚੋਣ ਕਮਿਸ਼ਨ ਵਲੋਂ ਇਕ ਮੋਬਾਈਲ ਐਪਲੀਕੇਸ਼ਨ ਵੀ ਜਾਰੀ ਕੀਤੀ ਗਈ ਹੈ ਜਿਸ ਰਾਹੀਂ ਬਿਨੈਕਾਰ ਆਪਣੇ ਮੋਬਾਇਲ ਵਿੱਚ ਐਪ ਇੰਸਟਾਲ ਕਰਨ ਉਪਰੰਤ ਮੋਬਾਇਲ ਤੋਂ ਵੀ ਆਪਣਾ ਫਾਰਮ ਭਰ ਸਕਣਗੇ ਜੋ ਕਿ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਦੇ ਡੈਟਾ ਐਂਟਰੀ ਸਾਫਟਵੇਅਰ ਨਾਲ ਲਿੰਕ ਹੋਵੇਗਾ।
     ਉਨ੍ਹਾਂ ਜ਼ਿਲ੍ਹੇ ਦੇ ਸਮੂਹ ਬੂਥ ਲੈਵਲ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਲਗਾਏ ਜਾ ਰਹੇ ਸਪੈਸ਼ਲ ਕੈਂਪਾਂ ਦੌਰਾਨ ਵੋਟਰਾਂ ਨੂੰ ਵੋਟ ਬਣਵਾਉਣ, ਵੋਟ ਕਟਵਾਉਣ ਅਤੇ ਵੋਟਰ ਸੂਚੀ ਵਿੱਚ ਕੋਈ ਤਬਦੀਲੀ ਕਰਵਾਉਣ ਵਿੱਚ ਸਹਿਯੋਗ ਦਿੱਤਾ ਜਾਵੇ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਪ੍ਰਸ਼ਾਸਨ ਵਲੋਂ ਲਗਾਏ ਜਾ ਰਹੇ ਇਨ੍ਹਾਂ ਵਿਸ਼ੇਸ਼ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ।
jalandhar jalandharlatest
Follow on WhatsApp Follow on Telegram
Share. Facebook Twitter Email Telegram WhatsApp Copy Link
Previous Articleवज्र कोर ने राष्ट्रीय सैन्य स्कूल, चैल शताब्दी समारोह के अल्ट्रा मैराथन को हरी झंडी दिखाई।
Next Article दिव्य ज्योति जाग्रति संस्थान द्वारा सप्ताहिक श्रीमद् भागवत सप्ताह ज्ञान यज्ञ का आयोजन।

RELATED NEWS

नरेंद्र मोदी ने मेहनत-लगन से करोड़ों देशवासियों का विश्वास और लाखों कार्यकर्ताओं के दिल जीते : अशोक सरीन हिक्की।

October 7, 2026

राकेश राठौर ने नवनियुक्त मंडल अध्यक्षों को दी बधाई, संगठन को और मजबूत करने का जताया विश्वास।

October 7, 2026

ਸ੍ਰੀਮਦ ਭਾਗਵਤ ਹਫ਼ਤਾ ਕਥਾ ਦੇ ਚੌਥੇ ਦਿਨ ਸ੍ਰੀ ਕ੍ਰਿਸ਼ਨ ਜਨਮ ਤੇ ਨੰਦੋਤਸਵ ਧੂਮਧਾਮ ਨਾਲ ਮਨਾਇਆ।

October 7, 2026

70ਵੀਆਂ ਪੰਜਾਬ ਸਕੂਲ ਖੇਡਾਂ, ਜ਼ਿਲ੍ਹਾ ਪੱਧਰੀ ਤਿੰਨ ਰੋਜ਼ਾ ਐਥਲੈਟਿਕਸ ਟੂਰਨਾਮੈਂਟ ਦਾ ਸ਼ਾਨਦਾਰ ਆਗਾਜ਼।

October 7, 2026

श्रीमद् भागवत कथा के शुभारंभ से पहले निकली भव्य कलश यात्रा।

October 2, 2026

वज्र कोर द्वारा डोडा-किश्तवाड़ के छात्रों के लिए एक राष्ट्रीय एकता यात्रा का आयोजन।

October 1, 2026
Add A Comment
Leave A Reply Cancel Reply

Latest Posts

नरेंद्र मोदी ने मेहनत-लगन से करोड़ों देशवासियों का विश्वास और लाखों कार्यकर्ताओं के दिल जीते : अशोक सरीन हिक्की।

राकेश राठौर ने नवनियुक्त मंडल अध्यक्षों को दी बधाई, संगठन को और मजबूत करने का जताया विश्वास।

ਸ੍ਰੀਮਦ ਭਾਗਵਤ ਹਫ਼ਤਾ ਕਥਾ ਦੇ ਚੌਥੇ ਦਿਨ ਸ੍ਰੀ ਕ੍ਰਿਸ਼ਨ ਜਨਮ ਤੇ ਨੰਦੋਤਸਵ ਧੂਮਧਾਮ ਨਾਲ ਮਨਾਇਆ।

नितिन कोहली ने दिल्ली में एशियन चैंपियंस ट्रॉफी की तैयारियों को लेकर बैठक में लिया हिस्सा, भारत की ऐतिहासिक एशियन गेम्स डबल गोल्ड जीत का मनाया जश्न।

Trending Posts
City Tez Khabar
Facebook X (Twitter) Instagram WhatsApp YouTube Telegram RSS
© 2026 City Tez Khabar. Designed by iTree Network Solutions.
  • About Us
  • Terms of Use
  • Privacy Policy
  • Disclaimer
  • Editorial Grievance Policy
  • Contact Us

Type above and press Enter to search. Press Esc to cancel.