Close Menu
City Tez KhabarCity Tez Khabar
  • Home
  • Breaking
  • India
  • Punjab
    • Jalandhar
    • Ludhiana
    • Gurdaspur
  • Chandigarh
  • Religious
  • Sports
What's Hot

नरेंद्र मोदी ने मेहनत-लगन से करोड़ों देशवासियों का विश्वास और लाखों कार्यकर्ताओं के दिल जीते : अशोक सरीन हिक्की।

राकेश राठौर ने नवनियुक्त मंडल अध्यक्षों को दी बधाई, संगठन को और मजबूत करने का जताया विश्वास।

ਸ੍ਰੀਮਦ ਭਾਗਵਤ ਹਫ਼ਤਾ ਕਥਾ ਦੇ ਚੌਥੇ ਦਿਨ ਸ੍ਰੀ ਕ੍ਰਿਸ਼ਨ ਜਨਮ ਤੇ ਨੰਦੋਤਸਵ ਧੂਮਧਾਮ ਨਾਲ ਮਨਾਇਆ।

Facebook YouTube WhatsApp Telegram
City Tez KhabarCity Tez Khabar
  • Home
  • Breaking
  • India
  • Punjab
    • Jalandhar
    • Ludhiana
    • Gurdaspur
  • Chandigarh
  • Religious
  • Sports
City Tez KhabarCity Tez Khabar
Home»Breaking»41ਵਾਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ,ਭਾਰਤੀ ਰੇਲਵੇ ਦਿੱਲੀ ਨੇ ਸੀਆਰਪੀਐਫ ਦਿੱਲੀ ਨੂੰ 4-2 ਨਾਲ ਹਰਾਇਆ।
Breaking

41ਵਾਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ,ਭਾਰਤੀ ਰੇਲਵੇ ਦਿੱਲੀ ਨੇ ਸੀਆਰਪੀਐਫ ਦਿੱਲੀ ਨੂੰ 4-2 ਨਾਲ ਹਰਾਇਆ।

City Tez KhabarBy City Tez KhabarOctober 21, 2024
Share Facebook Twitter Telegram WhatsApp Copy Link
Follow Us
Google News Flipboard
41ਵਾਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ,ਭਾਰਤੀ ਰੇਲਵੇ ਦਿੱਲੀ ਨੇ ਸੀਆਰਪੀਐਫ ਦਿੱਲੀ ਨੂੰ 4-2 ਨਾਲ ਹਰਾਇਆ।
Share
Facebook Twitter LinkedIn Pinterest Email Copy Link

ਜਲੰਧਰ (ਸਿਟੀ ਤੇਜ਼ ਖ਼ਬਰ ਬਿਊਰੋ)  ਸਾਬਕਾ ਜੇਤੂ ਭਾਰਤੀ ਰੇਲਵੇ ਨੇ ਸੀਆਰਪੀਐਫ ਨੂੰ 4-2 ਦੇ ਫਰਕ ਨਾਲ ਹਰਾ ਕੇ 41ਵੇਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ ਦੇ ਲੀਗ ਦੌਰ ਵਿੱਚ ਤਿੰਨ ਅੰਕ ਹਾਸਲ ਕਰਕੇ ਜੇਤੂ ਸ਼ੁਰੂਆਤ ਕੀਤੀ। ਉਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਵਿੱਚ ਚਲ ਰਹੇ ਟੂਰਨਾਮੈਂਟ ਦੇ ਤੀਜੇ ਦਿਨ ਲੀਗ ਦੌਰ ਦੇ ਦੋ ਮੈਚ ਖੇਡੇ ਗਏ। ਦੂਜੇ ਮੈਚ ਵਿੱਚ ਇੰਡੀਅਨ ਆਇਲ ਮੁੰਬਈ ਨੇ ਬੀਐਸਐਫ ਜਲੰਧਰ ਨੂੰ 5-4 ਦੇ ਫਰਕ ਨਾਲ ਹਰਾਇਆ।

ਪੂਲ ਸੀ ਵਿੱਚ ਭਾਰਤੀ ਰੇਲਵੇ ਦਿੱਲੀ ਅਤੇ ਸੀਆਰਪੀਐਫ ਦਿੱਲੀ ਦਰਮਿਆਨ ਸਖਤ ਟੱਕਰ ਦੇਖਣ ਨੂੰ ਮਿਲੀ। ਖੇਡ ਦੇ ਪਹਿਲੇ ਦੋ ਕਵਾਰਟਰਾਂ ਵਿੱਚ ਸੀਆਰਪੀਐਫ ਦਿੱਲੀ ਨੇ ਭਾਰਤੀ ਰੇਲਵੇ ਤੇ ਪੂਰਾ ਦਬਦਬਾ ਰੱਖਿਆ। ਖੇਡ ਦੇ 7ਵੇਂ ਮਿੰਟ ਵਿੱਚ ਸੀਆਰਪੀਐਫ ਦੇ ਸਰੋਜ ਇੱਕਾ ਨੇ ਪੈਨਲਟੀ ਕਾਰਨਰ ਨੂੰ ਗੋਲ ਵਿੱਚ ਬਦਲ ਕੇ ਸਕੋਰ 1-0 ਕੀਤਾ। ਖੇਡ ਦੇ 22ਵੇਂ ਮਿੰਟ ਵਿਚ ਸੀਆਰਪੀਐਫ ਦੇ ਸੁਧਰਿ ਹੋਰੋ ਨੇ ਮੈਦਾਨੀ ਗੋਲ ਕਰਕੇ ਸਕੋਰ 2-0 ਕੀਤਾ। 27ਵੇਂ ਮਿੰਟ ਵਿੱਚ ਭਾਰਤੀ ਰੇਲਵੇ ਦੇ ਅੰਤਰਰਾਸ਼ਟਰੀ ਖਿਡਾਰੀ ਜਸਜੀਤ ਸਿੰਘ ਕੁਲਾਰ ਨੇ ਪੈਨਲਟੀ ਸਟਰੋਕ ਨੂੰ ਗੋਲ ਵਿੱਚ ਬਦਲ ਕੇ ਸਕੋਰ 1-2 ਕੀਤਾ। ਖੇਡ ਦੇ 36ਵੇਂ ਮਿੰਟ ਵਿੱਚ ਭਾਰਤੀ ਰੇਲਵੇ ਦੇ ਪ੍ਰਤਾਪ ਲਾਕੜਾ ਨੇ ਪੈਨਲਟੀ ਕਾਰਨਰ ਨੂੰ ਗੋਲ ਵਿੱਚ ਬਦਲ ਕੇ ਸਕੋਰ 2-2 ਕਰਕੇ ਬਰਾਬਰੀ ਕੀਤੀ। ਖੇਡ ਦੇ ਚੋਥੇ ਕਵਾਰਟਰ ਵਿੱਚ ਭਾਰਤੀ ਰੇਲਵੇ ਨੇ ਲਗਾਤਾਰ ਹਮਲੇ ਕੀਤੇ। ਖੇਡ ਦੇ 55ਵੇਂ ਮਿੰਟ ਵਿੱਚ ਜੋਗਿੰਦਰ ਸਿੰਘ ਨੇ ਅਤੇ ਖੇਡ ਦੇ 56ਵੇਂ ਮਿੰਟ ਵਿੱਚ ਅੰਤਰਰਾਸ਼ਟਰੀ ਖਿਡਾਰੀ ਗੁਰਸਾਹਿਬ ਸਿੰਘ ਨੇ ਮੈਦਾਨੀ ਗੋਲ ਕਰਕੇ ਭਾਰਤੀ ਰੇਲਵੇ ਨੂੰ 4-2 ਨਾਲ ਅੱਗੇ ਕਰ ਦਿੱਤਾ। ਇਸ ਜਿੱਤ ਨਾਲ ਭਾਰਤੀ ਰੇਲਵੇ ਦੇ ਖਾਤੇ ਵਿੱਚ ਤਿੰਨ ਅੰਕ ਆ ਗਏ ਹਨ। 41ਵਾਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ,ਭਾਰਤੀ ਰੇਲਵੇ ਦਿੱਲੀ ਨੇ ਸੀਆਰਪੀਐਫ ਦਿੱਲੀ ਨੂੰ 4-2 ਨਾਲ ਹਰਾਇਆ।

ਪੂਲ ਏ ਵਿੱਚ ਇੰਡੀਅਨ ਆਇਲ ਮੁੰਬਈ ਨੇ ਬੀਐਸਐਫ ਜਲੰਧਰ ਤੇ ਲਗਾਤਾਰ ਦਬਾ ਰੱਖਿਆ। ਖੇਡ ਦੇ 5ਵੇਂ ਮਿੰਟ ਵਿੱਚ ਇੰਡੀਅਨ ਆਇਲ ਦੇ ਅੰਤਰਰਾਸ਼ਟਰੀ ਖਿਡਾਰੀ ਗੁਰਜਿੰਦਰ ਸਿੰਘ ਨੇ ਪੈਨਲਟੀ ਕਾਰਨਰ ਰਾਹੀਂ ਗੋਲ ਕਰਕੇ ਸਕੋਰ 1-0 ਕੀਤਾ। ਖੇਡ ਦੇ 10ਵੇਂ ਮਿੰਟ ਵਿੱਚ ਇੰਡੀਅਨ ਆਇਲ ਦੇ ਉਜਵਲ ਸਿੰਘ ਨੇ ਪੈਨਲਟੀ ਕਾਰਨਰ ਰਾਹੀਂ ਗੋਲ ਕਰਕੇ ਸਕੋਰ 2-0 ਕੀਤਾ। ਖੇਡ ਦੇ 20ਵੇਂ ਮਿੰਟ ਵਿੱਚ ਇੰਡੀਅਨ ਆਇਲ ਦੇ ਕਪਤਾਨ ਤਲਵਿੰਦਰ ਸਿੰਘ ਨੇ ਮੈਦਾਨੀ ਗੋਲ ਕਰਕੇ ਸਕੋਰ 3-0 ਕੀਤਾ। ਖੇਡ ਦੇ 35ਵੇਂ ਮਿੰਟ ਵਿੱਚ ਬੀਐਸਐਫ ਦੇ ਅਮਰਬੀਰ ਸਿੰਘ ਨੇ ਗੋਲ ਕਰਕੇ ਸਕੋਰ 1-3 ਕੀਤਾ। 41ਵੇਂ ਮਿੰਟ ਵਿੱਚ ਇੰਡੀਅਨ ਆਇਲ ਦੇ ਗੁਰਜਿੰਦਰ ਸਿੰਘ ਨੇ ਗੋਲ ਕਰਕੇ ਸਕੋਰ 4-1 ਕੀਤਾ। 54ਵੇਂ ਮਿੰਟ ਵਿੱਚ ਇੰਡੀਅਨ ਆਇਲ ਵਲੋਂ ਰੋਸ਼ਨ ਮਿੰਜ ਨੇ ਗੋਲ ਕਰਕੇ ਸਕੋਰ 5-1 ਕੀਤਾ ਅਤੇ ਅਗਲੇ ਹੀ ਮਿੰਟ ਬੀਐਸਐਫ ਦੇ ਸੁਖਵਿੰਦਰ ਸਿੰਘ ਨੇ, 58ਵੇਂ ਮਿੰਟ ਵਿੱਚ ਦਲਜੀਤ ਸਿੰਘ ਅਤੇ 59ਵੇਂ ਮਿੰਟ ਵਿੱਚ ਸੁਖਵਿੰਦਰ ਸਿੰਘ ਨੇ ਗੋਲ ਕਰਕੇ ਸਕੋਰ 4-5 ਕੀਤਾ। ਇਸ ਜਿੱਤ ਨਾਲ ਇੰਡੀਅਨ ਆਇਲ ਦੇ ਖਾਤੇ ਵਿੱਚ ਤਿੰਨ ਅੰਕ ਹੋ ਗਏ ਹਨ।

ਅੱਜ ਦੇ ਮੈਚਾਂ ਦੇ ਮੁੱਖ ਮਹਿਮਾਨ ਇੰਡੀਅਨ ਆਇਲ ਦੇ ਸ਼ਾਮ ਲਾਲ ਗੁਪਤਾ, ਰਘੁਵਿੰਦਰ ਸਿੰਘ, ਨਵੀਨ ਮੁਖੀਜਾ ਅਤੇ ਉਲੰਪੀਅਨ ਗੁਰਜੀਤ ਕੌਰ ਨੇ ਟੀਮਾਂ ਨਾਲ ਜਾਣ ਪਛਾਣ ਕੀਤੀ। ਇਸ ਮੌਕੇ ਤੇ ਲਖਵਿੰਦਰ ਪਾਲ ਸਿੰਘ ਖਹਿਰਾ, ਐਲ ਆਰ ਨਈਅਰ, ਦਲਜੀਤ ਸਿੰਘ ਕਸਟਮਜ਼, ਤਰਲੋਕ ਸਿੰਘ ਭੁੱਲਰ (ਕੈਨੇਡਾ), ਨੱਥਾ ਸਿੰਘ ਗਾਖਲ, ਉਲੰਪੀਅਨ ਹਾਰਦਿਕ ਸਿੰਘ, ਤੇਜਾ ਸਿੰਘ, ਦਲਜੀਤ ਸਿੰਘ ਢਿਲੋਂ, ਉਲੰਪੀਅਨ ਦੀਪਕ ਠਾਕੁਰ, ਪ੍ਰੋਫੈਸਰ ਕ੍ਰਿਪਾਲ ਸਿੰਘ ਮਠਾਰੂ, ਜਸਪ੍ਰੀਤ ਕੌਰ ਰੇਲਵੇ, ਵਰਿੰਦਰਪ੍ਰੀਤ ਸਿੰਘ, ਉਲੰਪੀਅਨ ਗੁਨਦੀਪ ਕੁਮਾਰ, ਰਾਮ ਸਰਨ, ਕੁਲਵਿੰਦਰ ਸਿੰਘ ਥਿਆੜ, ਇਕਬਾਲ ਸਿੰਘ ਸੰਧੂ, ਸੁਰਿੰਦਰ ਸਿੰਘ ਭਾਪਾ, ਰਣਬੀਰ ਸਿੰਘ ਰਾਣਾ ਟੁੱਟ,ਨਰਿੰਦਰਪਾਲ ਸਿੰਘ ਜੱਜ, ਡਾਕਟਰ ਟੀ ਐਸ ਰੰਧਾਵਾ ਅਤੇ ਹੋਰ ਖੇਡ ਪ੍ਰੇਮੀ ਹਾਜ਼ਰ ਸਨ।

22 ਅਕਤੂਬਰ ਦੇ ਮੈਚ

ਭਾਰਤ ਪੈਟਰੋਲੀਅਮ ਬਨਾਮ ਆਰਸੀਐਫ ਕਪੂਰਥਲਾ 2-15 ਵਜੇ

ਆਰਮੀ ਇਲੈਵਨ ਦਿੱਲੀ ਬਨਾਮ ਭਾਰਤੀ ਨੇਵੀ ਮੁੰਬਈ – 4-00 ਵਜੇ

jalandhar jalandharlatest
Follow on WhatsApp Follow on Telegram
Share. Facebook Twitter Email Telegram WhatsApp Copy Link
Previous Article65वां पुलिस स्मृति दिवस : डीजीपी गौरव यादव ने पुलिस शहीदों को दी श्रद्धांजलि।
Next Article पुरस्कार विजेता और ऑस्कर के लिए क्वालिफाई करने वाली एनीमेशन फिल्म “अमेरिकन सिख” अब यूट्यूब पर उपलब्ध है।

RELATED NEWS

नरेंद्र मोदी ने मेहनत-लगन से करोड़ों देशवासियों का विश्वास और लाखों कार्यकर्ताओं के दिल जीते : अशोक सरीन हिक्की।

October 7, 2026

राकेश राठौर ने नवनियुक्त मंडल अध्यक्षों को दी बधाई, संगठन को और मजबूत करने का जताया विश्वास।

October 7, 2026

ਸ੍ਰੀਮਦ ਭਾਗਵਤ ਹਫ਼ਤਾ ਕਥਾ ਦੇ ਚੌਥੇ ਦਿਨ ਸ੍ਰੀ ਕ੍ਰਿਸ਼ਨ ਜਨਮ ਤੇ ਨੰਦੋਤਸਵ ਧੂਮਧਾਮ ਨਾਲ ਮਨਾਇਆ।

October 7, 2026

नितिन कोहली ने दिल्ली में एशियन चैंपियंस ट्रॉफी की तैयारियों को लेकर बैठक में लिया हिस्सा, भारत की ऐतिहासिक एशियन गेम्स डबल गोल्ड जीत का मनाया जश्न।

October 7, 2026

70ਵੀਆਂ ਪੰਜਾਬ ਸਕੂਲ ਖੇਡਾਂ, ਜ਼ਿਲ੍ਹਾ ਪੱਧਰੀ ਤਿੰਨ ਰੋਜ਼ਾ ਐਥਲੈਟਿਕਸ ਟੂਰਨਾਮੈਂਟ ਦਾ ਸ਼ਾਨਦਾਰ ਆਗਾਜ਼।

October 7, 2026

श्रीमद् भागवत कथा के शुभारंभ से पहले निकली भव्य कलश यात्रा।

October 2, 2026
Add A Comment
Leave A Reply Cancel Reply

Latest Posts

नरेंद्र मोदी ने मेहनत-लगन से करोड़ों देशवासियों का विश्वास और लाखों कार्यकर्ताओं के दिल जीते : अशोक सरीन हिक्की।

राकेश राठौर ने नवनियुक्त मंडल अध्यक्षों को दी बधाई, संगठन को और मजबूत करने का जताया विश्वास।

ਸ੍ਰੀਮਦ ਭਾਗਵਤ ਹਫ਼ਤਾ ਕਥਾ ਦੇ ਚੌਥੇ ਦਿਨ ਸ੍ਰੀ ਕ੍ਰਿਸ਼ਨ ਜਨਮ ਤੇ ਨੰਦੋਤਸਵ ਧੂਮਧਾਮ ਨਾਲ ਮਨਾਇਆ।

नितिन कोहली ने दिल्ली में एशियन चैंपियंस ट्रॉफी की तैयारियों को लेकर बैठक में लिया हिस्सा, भारत की ऐतिहासिक एशियन गेम्स डबल गोल्ड जीत का मनाया जश्न।

Trending Posts
City Tez Khabar
Facebook X (Twitter) Instagram WhatsApp YouTube Telegram RSS
© 2026 City Tez Khabar. Designed by iTree Network Solutions.
  • About Us
  • Terms of Use
  • Privacy Policy
  • Disclaimer
  • Editorial Grievance Policy
  • Contact Us

Type above and press Enter to search. Press Esc to cancel.