Close Menu
City Tez KhabarCity Tez Khabar
  • Home
  • Breaking
  • India
  • Punjab
    • Jalandhar
    • Ludhiana
    • Gurdaspur
  • Chandigarh
  • Religious
  • Sports
What's Hot

नरेंद्र मोदी ने मेहनत-लगन से करोड़ों देशवासियों का विश्वास और लाखों कार्यकर्ताओं के दिल जीते : अशोक सरीन हिक्की।

राकेश राठौर ने नवनियुक्त मंडल अध्यक्षों को दी बधाई, संगठन को और मजबूत करने का जताया विश्वास।

ਸ੍ਰੀਮਦ ਭਾਗਵਤ ਹਫ਼ਤਾ ਕਥਾ ਦੇ ਚੌਥੇ ਦਿਨ ਸ੍ਰੀ ਕ੍ਰਿਸ਼ਨ ਜਨਮ ਤੇ ਨੰਦੋਤਸਵ ਧੂਮਧਾਮ ਨਾਲ ਮਨਾਇਆ।

Facebook YouTube WhatsApp Telegram
City Tez KhabarCity Tez Khabar
  • Home
  • Breaking
  • India
  • Punjab
    • Jalandhar
    • Ludhiana
    • Gurdaspur
  • Chandigarh
  • Religious
  • Sports
City Tez KhabarCity Tez Khabar
Home»India»ਮੈਰੀਟੋਰੀਅਸ ਸਕੂਲ ਜਲੰਧਰ ਵਿਖੇ ਜੇਈਈ ਅਤੇ ਨੀਟ ਸਮਰ ਕੈਂਪ ਦਾ ਸ਼ਾਨਦਾਰ ਸਮਾਪਨ
India

ਮੈਰੀਟੋਰੀਅਸ ਸਕੂਲ ਜਲੰਧਰ ਵਿਖੇ ਜੇਈਈ ਅਤੇ ਨੀਟ ਸਮਰ ਕੈਂਪ ਦਾ ਸ਼ਾਨਦਾਰ ਸਮਾਪਨ

City Tez KhabarBy City Tez KhabarJune 27, 2026
Share Facebook Twitter Telegram WhatsApp Copy Link
Follow Us
Google News Flipboard
ਮੈਰੀਟੋਰੀਅਸ ਸਕੂਲ ਜਲੰਧਰ ਵਿਖੇ ਜੇਈਈ ਅਤੇ ਨੀਟ ਸਮਰ ਕੈਂਪ ਦਾ ਸ਼ਾਨਦਾਰ ਸਮਾਪਨ
Share
Facebook Twitter LinkedIn Pinterest Email Copy Link

ਜਲੰਧਰ, ਸਿਟੀ ਤੇਜ਼ ਖ਼ਬਰ ਬਿਊਰੋ ਸਕੂਲ ਸਿੱਖਿਆ ਵਿਭਾਗ, ਪੰਜਾਬ ਦੇ ਉਪਰਾਲੇ ਸਦਕਾ ਜਿਲ੍ਹੇ ਦੇ ਸਰਕਾਰੀ ਮੈਰੀਟੋਰੀਅਸ ਸਕੂਲ ਵਿਖੇ 5 ਜੂਨ ਤੋਂ ਸ਼ੁਰੂ ਹੋਇਆ ਜੇ.ਈ.ਈ ਅਤੇ ਨੀਟ ਪ੍ਰਵੇਸ਼ ਪ੍ਰੀਖਿਆਵਾਂ ਦੀ ਤਿਆਰੀ ਲਈ ਸਮਰ ਕੈਂਪ ਅੱਜ ਸਮਾਪਤੀ ਸਮਾਰੋਹ ਨਾਲ ਸਫ਼ਲਤਾਪੂਰਵਕ ਸੰਪੰਨ ਹੋਇਆ। ਲਗਭਗ ਤਿੰਨ ਹਫ਼ਤਿਆਂ ਤੱਕ ਚੱਲੇ ਇਸ ਕੈਂਪ ਦੌਰਾਨ ਵਿਦਿਆਰਥੀਆਂ ਨੂੰ ਉੱਚ ਪੱਧਰੀ ਅਕਾਦਮਿਕ ਮਾਰਗਦਰਸ਼ਨ, ਨਿਯਮਤ ਟੈਸਟ, ਡਾਊਟ ਕਲੀਅਰਿੰਗ ਸੈਸ਼ਨ ਅਤੇ ਪ੍ਰੇਰਣਾਦਾਇਕ ਗਤੀਵਿਧੀਆਂ ਰਾਹੀਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਤਿਆਰ ਕੀਤਾ ਗਿਆ।
ਸਮਾਪਤੀ ਸਮਾਰੋਹ ਦੇ ਮੁੱਖ ਮਹਿਮਾਨ ਡਾਇਰੈਕਟਰ ਸਕੂਲ ਸਿੱਖਿਆ (ਸੈਕੰਡਰੀ), ਪੰਜਾਬ ਮਾਣਯੋਗ ਸਕੱਤਰ ਸਿੰਘ ਬੱਲ ਦਾ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਗੁਰਿੰਦਰਜੀਤ ਕੌਰ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜੀਵ ਜੋਸ਼ੀ ਅਤੇ ਪ੍ਰਿੰਸੀਪਲ ਰਾਜੀਵ ਹਾਂਡਾ ਵੱਲੋਂ ਫੁੱਲਾਂ ਦਾ ਗੁਲਦਸਤਾ ਭੇਂਟ ਕਰਕੇ ਨਿੱਘਾ ਸਵਾਗਤ ਕੀਤਾ ਗਿਆ। ਇਸ ਉਪਰੰਤ ਉਨ੍ਹਾਂ ਨੂੰ ਕੈਂਪ ਦੌਰਾਨ ਵਿਦਿਆਰਥੀਆਂ ਲਈ ਮੁਹੱਈਆ ਕਰਵਾਈਆਂ ਗਈਆਂ ਅਕਾਦਮਿਕ, ਰਿਹਾਇਸ਼ੀ ਅਤੇ ਭੋਜਨ ਸਬੰਧੀ ਸਹੂਲਤਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ।

ਇਸ ਮੌਕੇ ਡਾਇਰੈਕਟਰ ਸਕੱਤਰ ਸਿੰਘ ਬੱਲ ਨੇ ਕੈਂਪ ਦਾ ਦੌਰਾ ਕਰਦਿਆਂ ਹਰੇਕ ਸਹੂਲਤ ਦਾ ਬਾਰੀਕੀ ਨਾਲ ਜਾਇਜ਼ਾ ਲਿਆ ਅਤੇ ਵਿਦਿਆਰਥੀਆਂ ਨਾਲ ਰੂ-ਬ-ਰੂ ਗੱਲਬਾਤ ਕੀਤੀ। ਆਪਣੇ ਸੰਬੋਧਨ ਵਿੱਚ ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਦੇ ਬੱਚੇ ਕਿਸੇ ਵੀ ਤਰ੍ਹਾਂ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਨਾਲੋਂ ਘੱਟ ਨਹੀਂ ਹਨ। ਉਨ੍ਹਾਂ ਕਿਹਾ ਕਿ ਜੀਵਨ ਦਾ ਇਹ ਪੜਾਅ ਕਰੀਅਰ ਦੀ ਸਹੀ ਚੋਣ ਕਰਨ ਲਈ ਬਹੁਤ ਮਹੱਤਵਪੂਰਨ ਹੈ, ਇਸ ਲਈ ਹਰ ਵਿਦਿਆਰਥੀ ਨੂੰ ਆਪਣੀ ਰੁਚੀ, ਯੋਗਤਾ ਅਤੇ ਸਮਰੱਥਾ ਦੇ ਅਨੁਸਾਰ ਸੋਚ-ਸਮਝ ਕੇ ਆਪਣਾ ਕਰੀਅਰ ਚੁਣਨਾ ਚਾਹੀਦਾ ਹੈ।

ਉਨ੍ਹਾਂ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹਰ ਬੱਚਾ ਵਿਲੱਖਣ ਪ੍ਰਤਿਭਾ ਦਾ ਮਾਲਕ ਹੈ ਅਤੇ ਉਸ ਨੂੰ ਆਪਣੀ ਯੋਗਤਾ ‘ਤੇ ਵਿਸ਼ਵਾਸ ਰੱਖਦਿਆਂ ਅੱਗੇ ਵਧਣਾ ਚਾਹੀਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਸਿਰਫ਼ ਸਖ਼ਤ ਮਿਹਨਤ ਹੀ ਨਹੀਂ, ਸਗੋਂ ਸਮਾਰਟ ਵਰਕ ਕਰਨ ਦੀ ਸਲਾਹ ਦਿੱਤੀ। ਨਾਲ ਹੀ ਉਨ੍ਹਾਂ ਨਕਾਰਾਤਮਕ ਸੋਚ, ਮਾੜੀ ਸੰਗਤ ਅਤੇ ਧਿਆਨ ਭਟਕਾਉਣ ਵਾਲੀਆਂ ਆਦਤਾਂ ਤੋਂ ਦੂਰ ਰਹਿ ਕੇ ਆਪਣੇ ਟੀਚੇ ਪ੍ਰਤੀ ਪੂਰੀ ਲਗਨ ਅਤੇ ਅਨੁਸ਼ਾਸਨ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ।

ਮਾਣਯੋਗ ਡਾਇਰੈਕਟਰ ਵਲੋਂ ਗਿਰਧਰ ਸਿੰਘ ਅਤੇ “Physics Wallah” ਦੇ ਅਧਿਆਪਕਾਂ ਅਤੇ ਟੀਮ ਵੱਲੋਂ ਦਿੱਤੇ ਗਏ ਉੱਚ ਪੱਧਰੀ ਅਕਾਦਮਿਕ ਸਹਿਯੋਗ ਦੀ ਭਰਪੂਰ ਸ਼ਲਾਘਾ ਕਰਦਿਆਂ ਉਨ੍ਹਾਂ ਦੇ ਸਹਿਯੋਗ ਲਈ ਵਿਸ਼ੇਸ਼ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀ ਸਾਂਝ ਨਾਲ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਰਾਸ਼ਟਰੀ ਪੱਧਰ ਦੀਆਂ ਪ੍ਰਵੇਸ਼ ਪ੍ਰੀਖਿਆਵਾਂ ਲਈ ਗੁਣਵੱਤਾ ਭਰਪੂਰ ਤਿਆਰੀ ਦਾ ਲਾਭ ਮਿਲ ਰਿਹਾ ਹੈ।

ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਡਾ. ਗੁਰਿੰਦਰਜੀਤ ਕੌਰ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਰਾਜੀਵ ਜੋਸ਼ੀ, ਪ੍ਰਿੰਸੀਪਲ ਰਾਜੀਵ ਹਾਂਡਾ, ਪ੍ਰਿੰਸੀਪਲ ਪਰਮਿੰਦਰ ਫਲੋਰਾ ਅਤੇ ਪ੍ਰਿੰਸੀਪਲ ਚੰਦਰਸ਼ੇਖਰ ਵੀ ਹਾਜ਼ਰ ਰਹੇ। ਡਾ.ਗੁਰਿੰਦਰਜੀਤ ਕੌਰ ਨੇ ਵਿੱਦਿਆਰਥੀਆਂ ਨੂੰ ਕੈਂਪ ਦੌਰਾਨ ਹਾਸਲ ਕੀਤੇ ਗਿਆਨ ਨੂੰ ਆਪਣੀ ਨਿਯਮਤ ਪੜ੍ਹਾਈ ਵਿੱਚ ਲਾਗੂ ਕਰਨ ਅਤੇ ਆਪਣੇ ਟੀਚਿਆਂ ਦੀ ਪ੍ਰਾਪਤੀ ਲਈ ਨਿਰੰਤਰ ਯਤਨਸ਼ੀਲ ਰਹਿਣ ਲਈ ਪ੍ਰੇਰਿਤ ਕੀਤਾ।

ਸਮਾਪਤੀ ਸਮਾਰੋਹ ਦੌਰਾਨ ਵਿਦਿਆਰਥੀਆਂ ਨੇ ਆਪਣੇ ਅਨੁਭਵ ਸਾਂਝੇ ਕਰਦਿਆਂ ਦੱਸਿਆ ਕਿ ਇਸ ਸਮਰ ਕੈਂਪ ਨੇ ਉਨ੍ਹਾਂ ਦੇ ਆਤਮਵਿਸ਼ਵਾਸ ਵਿੱਚ ਵਾਧਾ ਕੀਤਾ ਹੈ ਅਤੇ ਜੇਈਈ ਅਤੇ ਨੀਟ ਵਰਗੀਆਂ ਪ੍ਰਵੇਸ਼ ਪ੍ਰੀਖਿਆਵਾਂ ਦੀ ਤਿਆਰੀ ਨੂੰ ਹੋਰ ਮਜ਼ਬੂਤ ਬਣਾਇਆ ਹੈ। ਅੰਤ ਵਿੱਚ ਸਾਰੇ ਅਧਿਆਪਕਾਂ, ਮਾਰਗਦਰਸ਼ਕਾਂ ਅਤੇ ਪ੍ਰਬੰਧਕੀ ਟੀਮ ਦਾ ਧੰਨਵਾਦ ਕੀਤਾ ਗਿਆ।

jalandhar jalandharlatest jalandharlocalnews
Follow on WhatsApp Follow on Telegram
Share. Facebook Twitter Email Telegram WhatsApp Copy Link
Previous Articleਰਾਸ਼ਟਰੀ ਸੜਕ ਸੁਰੱਖਿਆ ਮਹੀਨੇ ਤਹਿਤ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ ਗਏ।
Next Article श्री बांके बिहारी भगवत प्रचार समिति के तत्वाधान में सात दिवसीय श्रीमद् भागवत कथा ज्ञान यज्ञ का भव्य आयोजन ।

RELATED NEWS

नरेंद्र मोदी ने मेहनत-लगन से करोड़ों देशवासियों का विश्वास और लाखों कार्यकर्ताओं के दिल जीते : अशोक सरीन हिक्की।

October 7, 2026

राकेश राठौर ने नवनियुक्त मंडल अध्यक्षों को दी बधाई, संगठन को और मजबूत करने का जताया विश्वास।

October 7, 2026

ਸ੍ਰੀਮਦ ਭਾਗਵਤ ਹਫ਼ਤਾ ਕਥਾ ਦੇ ਚੌਥੇ ਦਿਨ ਸ੍ਰੀ ਕ੍ਰਿਸ਼ਨ ਜਨਮ ਤੇ ਨੰਦੋਤਸਵ ਧੂਮਧਾਮ ਨਾਲ ਮਨਾਇਆ।

October 7, 2026

नितिन कोहली ने दिल्ली में एशियन चैंपियंस ट्रॉफी की तैयारियों को लेकर बैठक में लिया हिस्सा, भारत की ऐतिहासिक एशियन गेम्स डबल गोल्ड जीत का मनाया जश्न।

October 7, 2026

70ਵੀਆਂ ਪੰਜਾਬ ਸਕੂਲ ਖੇਡਾਂ, ਜ਼ਿਲ੍ਹਾ ਪੱਧਰੀ ਤਿੰਨ ਰੋਜ਼ਾ ਐਥਲੈਟਿਕਸ ਟੂਰਨਾਮੈਂਟ ਦਾ ਸ਼ਾਨਦਾਰ ਆਗਾਜ਼।

October 7, 2026

श्रीमद् भागवत कथा के शुभारंभ से पहले निकली भव्य कलश यात्रा।

October 2, 2026
Add A Comment
Leave A Reply Cancel Reply

Latest Posts

नरेंद्र मोदी ने मेहनत-लगन से करोड़ों देशवासियों का विश्वास और लाखों कार्यकर्ताओं के दिल जीते : अशोक सरीन हिक्की।

राकेश राठौर ने नवनियुक्त मंडल अध्यक्षों को दी बधाई, संगठन को और मजबूत करने का जताया विश्वास।

ਸ੍ਰੀਮਦ ਭਾਗਵਤ ਹਫ਼ਤਾ ਕਥਾ ਦੇ ਚੌਥੇ ਦਿਨ ਸ੍ਰੀ ਕ੍ਰਿਸ਼ਨ ਜਨਮ ਤੇ ਨੰਦੋਤਸਵ ਧੂਮਧਾਮ ਨਾਲ ਮਨਾਇਆ।

नितिन कोहली ने दिल्ली में एशियन चैंपियंस ट्रॉफी की तैयारियों को लेकर बैठक में लिया हिस्सा, भारत की ऐतिहासिक एशियन गेम्स डबल गोल्ड जीत का मनाया जश्न।

Trending Posts
City Tez Khabar
Facebook X (Twitter) Instagram WhatsApp YouTube Telegram RSS
© 2026 City Tez Khabar. Designed by iTree Network Solutions.
  • About Us
  • Terms of Use
  • Privacy Policy
  • Disclaimer
  • Editorial Grievance Policy
  • Contact Us

Type above and press Enter to search. Press Esc to cancel.