Close Menu
City Tez KhabarCity Tez Khabar
  • Home
  • Breaking
  • India
  • Punjab
    • Jalandhar
    • Ludhiana
    • Gurdaspur
  • Chandigarh
  • Religious
  • Sports
What's Hot

नरेंद्र मोदी ने मेहनत-लगन से करोड़ों देशवासियों का विश्वास और लाखों कार्यकर्ताओं के दिल जीते : अशोक सरीन हिक्की।

राकेश राठौर ने नवनियुक्त मंडल अध्यक्षों को दी बधाई, संगठन को और मजबूत करने का जताया विश्वास।

ਸ੍ਰੀਮਦ ਭਾਗਵਤ ਹਫ਼ਤਾ ਕਥਾ ਦੇ ਚੌਥੇ ਦਿਨ ਸ੍ਰੀ ਕ੍ਰਿਸ਼ਨ ਜਨਮ ਤੇ ਨੰਦੋਤਸਵ ਧੂਮਧਾਮ ਨਾਲ ਮਨਾਇਆ।

Facebook YouTube WhatsApp Telegram
City Tez KhabarCity Tez Khabar
  • Home
  • Breaking
  • India
  • Punjab
    • Jalandhar
    • Ludhiana
    • Gurdaspur
  • Chandigarh
  • Religious
  • Sports
City Tez KhabarCity Tez Khabar
Home»India»42ਵਾਂ ਇੰਡੀਅਨ ਆਾਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ,ਇੰਡੀਅਨ ਏਅਰ ਫੋਰਸ ਨੇ ਪੰਜਾਬ ਪੁਲਿਸ ਨੂੰ 3-2 ਨਾਲ ਹਰਾਇਆ।
India

42ਵਾਂ ਇੰਡੀਅਨ ਆਾਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ,ਇੰਡੀਅਨ ਏਅਰ ਫੋਰਸ ਨੇ ਪੰਜਾਬ ਪੁਲਿਸ ਨੂੰ 3-2 ਨਾਲ ਹਰਾਇਆ।

City Tez KhabarBy City Tez KhabarOctober 25, 2025
Share Facebook Twitter Telegram WhatsApp Copy Link
Follow Us
Google News Flipboard
42ਵਾਂ ਇੰਡੀਅਨ ਆਾਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ,ਇੰਡੀਅਨ ਏਅਰ ਫੋਰਸ ਨੇ ਪੰਜਾਬ ਪੁਲਿਸ ਨੂੰ 3-2 ਨਾਲ ਹਰਾਇਆ।
Share
Facebook Twitter LinkedIn Pinterest Email Copy Link

ਜਲੰਧਰ (ਸਿਟੀ ਤੇਜ਼ ਖ਼ਬਰ ਬਿਊਰੋ ) ਉਲੰਪੀਅਨ ਖਿਡਾਰੀਆਂ ਨਾਲ ਸਜੀ ਪੰਜਾਬ ਪੁਲਿਸ ਨੂੰ 42ਵੇਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ ਵਿੱਚ ਇੰਡੀਅਨ ਏਅਰ ਫੋਰਸ ਹੱਥੋਂ 2-3 ਨਾਲ ਹਾਰ ਦਾ ਮੂੰਹ ਦੇਖਣਾ ਪਿਆ। ਉਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਜਲੰਧਰ ਵਿੱਚ ਚਲ ਰਹੇ ਇਸ ਟੂਰਨਾਮੈਂਟ ਦੇ ਤੀਜੇ ਦਿਨ ਲੀਗ ਦੌਰ ਦੇ ਦੂਜੇ ਮੈਚ ਵਿੱਚ ਸੀਆਰਪੀਐਫ ਦਿੱਲੀ ਅਤੇ ਭਾਰਤੀ ਰੇਲਵੇ ਦਿੱਲੀ ਦੀਆਂ ਇਕ ਇਕ ਦੀ ਬਰਾਬਰੀ ਤੇ ਰਹੀਆਂ।42ਵਾਂ ਇੰਡੀਅਨ ਆਾਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ,ਇੰਡੀਅਨ ਏਅਰ ਫੋਰਸ ਨੇ ਪੰਜਾਬ ਪੁਲਿਸ ਨੂੰ 3-2 ਨਾਲ ਹਰਾਇਆ।

ਪਹਿਲਾ ਮੈਚ ਪੂਲ ਬੀ ਵਿੱਚ ਇੰਡੀਅਨ ਏਅਰ ਫੋਰਸ ਅਤੇ 10 ਉਲੰਪੀਅਨ ਖਿਡਾਰੀਆਂ ਨਾਲ ਸਜੀ ਪੰਜਾਬ ਪੁਲਿਸ ਜਲੰਧਰ ਦਰਮਿਆਨ ਖੇਡਿਆ ਗਿਆ। ਪੰਜਾਬ ਪੁਲਿਸ ਵਲੋਂ ਪਹਿਲਾ ਗੋਲ ਖੇਡ ਦੇ 7ਵੇਂ ਮਿੰਟ ਵਿੱਚ ਪ੍ਰਭਦੀਪ ਸਿੰਘ ਨੇ ਕਰਕੇ ਸਕੋਰ 1-0 ਕੀਤਾ। ਜਦਕਿ 9ਵੇਂ ਮਿੰਟ ਵਿੱਚ ਇੰਡੀਅਨ ਏਅਰ ਫੋਰਸ ਦੇ ਸੁਮਿਤ ਨੇ ਗੋਲ ਕਰਕੇ ਸਕੋਰ 1-1 ਕੀਤਾ।ਖੇਡ ਦੇ 35ਵੇਂ ਮਿੰਟ ਵਿੱਚ ਪੰਜਾਬ ਪੁਲਿਸ ਦੇ ਉਲੰਪੀਅਨ ਦਿਲਪ੍ਰੀਤ ਸਿੰਘ ਨੇ ਭਾਰਤੀ ਟੀਮ ਦੇ ਸਾਬਕਾ ਕਪਤਾਨ ਮਨਪ੍ਰੀਤ ਸਿੰਘ ਦੇ ਪਾਸ ਤੇ ਗੋਲ ਕਰਕੇ ਸਕੋਰ 2-1 ਕੀਤਾ। ਖੇਡ ਦੇ 39ਵੇਂ ਮਿੰਟ ਵਿੱਚ ਏਅਰ ਫੋਰਸ ਦੇ ਐਮ ਕ੍ਰਿਅੱਪਾ ਨੇ ਪੈਨਲਟੀ ਕਾਰਨਰ ਰਾਹੀਂ ਗੋਲ ਕਰਕੇ ਸਕੋਰ 2-2 ਕੀਤਾ। ਖੇਡ ਦੇ 41ਵੇਂ ਮਿੰਟ ਵਿੱਚ ਏਅਰ ਫੋਰਸ ਦੇ ਸਾਗਰ ਸਿੰਗਡੇ ਨੇ ਗੋਲ ਕਰਕੇ ਸਕੋਰ 3-2 ਕੀਤਾ। ਮੈਚ ਦੌਰਾਨ ਪੰਜਾਬ ਪੁਲਿਸ ਨੂੰ 13 ਪੈਨਲਟੀ ਕਾਰਨਰ ਮਿਲੇ ਪਰ ਏਅਰ ਫੋਰਸ ਦੇ ਗੋਲਕੀਪਰ ਪੁਨੰਨਾ ਪਾਲਨਗਡੇ ਨੇ ਭਾਰਤੀ ਟੀਮ ਦੇ ਕਪਤਾਨ ਉਲੰਪੀਅਨ ਹਰਮਨਪ੍ਰੀਤ ਸਿੰਘ ਅਤੇ ਉਲੰਪੀਅਨ ਰੁਪਿੰਦਰਪਾਲ ਸਿੰਘ ਵਲੋਂ ਲਾਏ ਸਾਰੇ ਪੈਨਲਟੀ ਕਾਰਨਰ ਬੇਕਾਰ ਕਰ ਦਿੱਤੇ। ਪੰਜਾਬ ਪੁਲਿਸ ਦੇ ਦੋ ਲੀਗ ਮੈਚਾਂ ਤੋਂ ਤਿੰਨ ਅੰਕ ਹਨ। ਪੰਜਾਬ ਪੁਲਿਸ ਨੇ ਪਹਿਲੇ ਮੈਚ ਵਿੱਚ ਪੰਜਾਬ ਐਂਡ ਸਿੰਧ ਬੈਂਕ ਦਿੱਲੀ ਨੂੰ ਹਰਾਇਆ ਸੀ।

ਦੂਜਾ ਮੈਚ ਪੂਲ ਏ ਵਿੱਚ ਸੀਆਰਪੀਐਫ ਦਿੱਲੀ ਅਤੇ ਭਾਰਤੀ ਰੇਲਵੇ ਦਿੱਲੀ ਦਰਮਿਆਨ ਖੇਡਿਆ ਗਿਆ।ਖੇਡ ਦੇ ਅੱਧੇ ਸਮੇਂ ਤੱਕ ਦੋਵੇਂ ਟੀਮਾਂ 0-0 ਤੇ ਬਰਾਬਰ ਸਨ। ਖੇਡ ਦੇ 57ਵੇਂ ਮਿੰਟ ਵਿੱਚ ਭਾਰਤੀ ਰੇਲਵੇ ਦੇ ਸ੍ਰੀਆਸ ਭਾਵਿਕਦਾਸ ਦੂਬੇ ਨੇ ਮੈਦਾਨੀ ਗੋਲ ਕਰਕੇ ਸਕੋਰ 1-0 ਕੀਤਾ। 59ਵੇਂ ਮਿੰਟ ਵਿੱਚ ਸੀਆਰਪੀਐਫ ਦੇ ਸ਼ਮਸ਼ੇਰ ਨੇ ਪੈਨਲਟੀ ਸਟਰੋਕ ਰਾਹੀਂ ਗੋਲ ਕਰਕੇ ਸਕੋਰ 1-1 ਕੀਤਾ। ਮੈਚ ਬਰਾਬਰੀ ਤੇ ਰਹਿਣ ਕਰਕੇ ਦੋਵੇਂ ਟੀਮਾਂ ਨੂੰ ਇਕ ਇਕ ਅੰਕ ਮਿਿਲਆ।

ਅੱਜ ਦੇ ਮੈਚਾਂ ਦੇ ਮੁੱਖ ਮਹਿਮਾਨ ਉਲੰਪੀਅਨ ਗੁਰਮੇਲ ਸਿੰਘ, ਅਰਜੁਨ ਐਵਾਰਡੀ ਰਾਜਬੀਰ ਕੌਰ, ਮੇਅਰ ਨਗਰ ਨਿਗਮ ਜਲੰਧਰ ਵਨੀਤ ਧੀਰ, ਐਨਆਰਆਈ ਰਣਜੀਤ ਸਿੰਘ ਟੁੱਟ ਨੇ ਟੀਮਾਂ ਨਾਲ ਜਾਣ ਪਛਾਣ ਕੀਤੀ। ਇਸ ਮੌਕੇ ਤੇ ਉਲੰਪੀਅਨ ਰਜਿੰਦਰ ਸਿੰਘ, ਉਲੰਪੀਅਨ ਮੁਖਬੈਨ ਸਿੰਘ, ਮੁੱਖਵਿੰਦਰ ਸਿੰਘ, ਲਖਵਿੰਦਰ ਪਾਲ ਸਿੰਘ ਖਹਿਰਾ, ਇਕਬਾਲ ਸਿੰਘ ਸੰਧੂ, ਸੁਰਿੰਦਰ ਸਿੰਘ ਭਾਪਾ, ਗੁਰਵਿੰਦਰ ਸਿੰਘ ਗੁੱਲੂ, ਰਾਮ ਪ੍ਰਤਾਪ, ਪ੍ਰੋਫੈਸਰ ਕ੍ਰਿਪਾਲ ਸਿੰਘ ਮਠਾਰੂ, ਐਲ ਆਰ ਨਈਅਰ, ਬਲਜੀਤ ਸਿੰਘ ਉਲੰਪੀਅਨ ਸੁਰਜੀਤ ਸਿੰਘ ਦੇ ਵੱਡੇ ਭਰਾ, ਹਰਿੰਦਰ ਸੰਘਾ, ਗੁਰਿੰਦਰ ਸੰਘਾ, ਰਣਬੀਰ ਟੁੱਟ, ਨਰਿੰਦਰ ਪਾਲ ਸਿੰਘ ਜੱਜ, ਨੱਥਾ ਸਿੰਘ ਗਾਖਲ, ਗੌਰਵ ਮਹਾਜਨ, ਕੁਲਵਿੰਦਰ ਸਿੰਘ ਥਿਆੜਾ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

26 ਅਕਤੂਬਰ ਦੇ ਮੈਚ

ਭਾਰਤ ਪੈਟਰੋਲੀਅਮ ਬਨਾਮ ਬੀਐਸਐਫ ਜਲੰਧਰ – 4-30 ਵਜੇ

ਇੰਡੀਅਨ ਆਇਲ ਮੁੰਬਈ ਬਨਾਮ ਰੇਲ ਕੋਚ ਫੈਕਟਰੀ ਕਪੂਰਥਲਾ –5-45 ਵਜੇ

jalandhar jalandharlatest jalandharlocalnews
Follow on WhatsApp Follow on Telegram
Share. Facebook Twitter Email Telegram WhatsApp Copy Link
Previous Article42ਵਾਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ,ਪੰਜਾਬ ਪੁਲਿਸ ਜਲੰਧਰ ਨੇ ਪੰਜਾਬ ਐਂਡ ਸਿੰਧ ਬੈਂਕ ਨੂੰ 5-0 ਦੇ ਫਰਕ ਨਾਲ ਹਰਾਇਆ।
Next Article वज्र कोर द्वारा विजय दिवस का आयोजन।

RELATED NEWS

नरेंद्र मोदी ने मेहनत-लगन से करोड़ों देशवासियों का विश्वास और लाखों कार्यकर्ताओं के दिल जीते : अशोक सरीन हिक्की।

October 7, 2026

राकेश राठौर ने नवनियुक्त मंडल अध्यक्षों को दी बधाई, संगठन को और मजबूत करने का जताया विश्वास।

October 7, 2026

ਸ੍ਰੀਮਦ ਭਾਗਵਤ ਹਫ਼ਤਾ ਕਥਾ ਦੇ ਚੌਥੇ ਦਿਨ ਸ੍ਰੀ ਕ੍ਰਿਸ਼ਨ ਜਨਮ ਤੇ ਨੰਦੋਤਸਵ ਧੂਮਧਾਮ ਨਾਲ ਮਨਾਇਆ।

October 7, 2026

नितिन कोहली ने दिल्ली में एशियन चैंपियंस ट्रॉफी की तैयारियों को लेकर बैठक में लिया हिस्सा, भारत की ऐतिहासिक एशियन गेम्स डबल गोल्ड जीत का मनाया जश्न।

October 7, 2026

70ਵੀਆਂ ਪੰਜਾਬ ਸਕੂਲ ਖੇਡਾਂ, ਜ਼ਿਲ੍ਹਾ ਪੱਧਰੀ ਤਿੰਨ ਰੋਜ਼ਾ ਐਥਲੈਟਿਕਸ ਟੂਰਨਾਮੈਂਟ ਦਾ ਸ਼ਾਨਦਾਰ ਆਗਾਜ਼।

October 7, 2026

श्रीमद् भागवत कथा के शुभारंभ से पहले निकली भव्य कलश यात्रा।

October 2, 2026
Add A Comment
Leave A Reply Cancel Reply

Latest Posts

नरेंद्र मोदी ने मेहनत-लगन से करोड़ों देशवासियों का विश्वास और लाखों कार्यकर्ताओं के दिल जीते : अशोक सरीन हिक्की।

राकेश राठौर ने नवनियुक्त मंडल अध्यक्षों को दी बधाई, संगठन को और मजबूत करने का जताया विश्वास।

ਸ੍ਰੀਮਦ ਭਾਗਵਤ ਹਫ਼ਤਾ ਕਥਾ ਦੇ ਚੌਥੇ ਦਿਨ ਸ੍ਰੀ ਕ੍ਰਿਸ਼ਨ ਜਨਮ ਤੇ ਨੰਦੋਤਸਵ ਧੂਮਧਾਮ ਨਾਲ ਮਨਾਇਆ।

नितिन कोहली ने दिल्ली में एशियन चैंपियंस ट्रॉफी की तैयारियों को लेकर बैठक में लिया हिस्सा, भारत की ऐतिहासिक एशियन गेम्स डबल गोल्ड जीत का मनाया जश्न।

Trending Posts
City Tez Khabar
Facebook X (Twitter) Instagram WhatsApp YouTube Telegram RSS
© 2026 City Tez Khabar. Designed by iTree Network Solutions.
  • About Us
  • Terms of Use
  • Privacy Policy
  • Disclaimer
  • Editorial Grievance Policy
  • Contact Us

Type above and press Enter to search. Press Esc to cancel.